ਨਿਊਜ਼ੀਲੈਂਡ ਤੇ ਭਾਰਤ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਕ੍ਰਿਕਟ ਮੈਚ ਮੀਂਹ ਕਾਰਨ ਰੱਦ, ਮੇਜ਼ਬਾਨ ਟੀਮ ਨੇ ਲੜੀ 1-0 ਨਾਲ ਜਿੱਤੀ : The Tribune India

ਨਿਊਜ਼ੀਲੈਂਡ ਤੇ ਭਾਰਤ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਕ੍ਰਿਕਟ ਮੈਚ ਮੀਂਹ ਕਾਰਨ ਰੱਦ, ਮੇਜ਼ਬਾਨ ਟੀਮ ਨੇ ਲੜੀ 1-0 ਨਾਲ ਜਿੱਤੀ

ਨਿਊਜ਼ੀਲੈਂਡ ਤੇ ਭਾਰਤ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਕ੍ਰਿਕਟ ਮੈਚ ਮੀਂਹ ਕਾਰਨ ਰੱਦ, ਮੇਜ਼ਬਾਨ ਟੀਮ ਨੇ ਲੜੀ 1-0 ਨਾਲ ਜਿੱਤੀ

ਵਾਸ਼ਿੰਗਟਨ ਸੁੰਦਰ ਸ਼ਾਟ ਮਾਰਦਾ ਹੋਇਆ।

ਕ੍ਰਾਈਸਟਚਰਚ, 30 ਨਵੰਬਰ

ਮੀਹ ਕਾਰਨ ਇਥੇ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਮੈਚ ਰੱਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਨਿਊਜ਼ੀਲੈਂਡ ਦੀ ਟੀਮ ਇਹ ਲੜੀ 1-0 ਨਾਲ ਜਿੱਤ ਗਈ। ਮੀਂਹ ਕਾਰਨ ਮੈਚ ਰੁਕਣ ਵੇਲੇ ਮੇਜ਼ਬਾਨ ਟੀਮ ਨੇ ਜਿੱਤ ਲਈ ਲੋੜੀਂਦੀਆਂ 220 ਦੌੜਾਂ ਦਾ ਪਿੱਛਾ ਕਰਦਿਆਂ ਇਕ ਵਿਕਟ ’ਤੇ 104 ਦੌੜਾਂ ਬਣਾਈਆਂ ਹਨ। ਇਸ ਤੋਂ ਪਹਿਲਾਂ ਭਾਰਤੀ ਟੀਮ 47.3 ਓਵਰਾਂ ਵਿੱਚ 219 ਦੌੜਾਂ 'ਤੇ ਢੇਰ ਹੋ ਗਈ। ਭਾਰਤੀ ਟੀਮ ਲਈ ਵਾਸ਼ਿੰਗਟਨ ਸੁੰਦਰ ਨੇ 51 ਦੌੜਾਂ ਦੀ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਉਸ ਤੋਂ ਇਲਾਵਾ ਸ਼੍ਰੇਅਸ ਅਈਅਰ ਨੇ 49 ਦੌੜਾਂ ਦਾ ਯੋਗਦਾਨ ਦਿੱਤਾ। ਨਿਊਜ਼ੀਲੈਂਡ ਲਈ ਐਡਮ ਮਿਲਨੇ ਅਤੇ ਡੇਰਿਲ ਮਿਸ਼ੇਲ ਨੇ ਤਿੰਨ-ਤਿੰਨ ਵਿਕਟਾਂ ਲਈਆਂ, ਜਦਕਿ ਟਿਮ ਸਾਊਥੀ ਨੇ ਦੋ ਵਿਕਟਾਂ ਹਾਸਲ ਕੀਤੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All