DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਕਿਸਤਾਨੀ ਟੀਮ ਦੇ ਕਪਤਾਨ ਦੇ ਪਰਿਵਾਰ ਨੂੰ ਧਮਕੀਆਂ

ਟੀ-20 ਵਿਸ਼ਵ ਕੱਪ ਦੇ ਸੁਪਰ-8 ਮੁਕਾਬਲੇ ਵਿੱਚ ਇੰਗਲੈਂਡ ਹੱਥੋਂ ਹੋਈ ਹਾਰ ਤੋਂ ਬਾਅਦ ਪਾਕਿਸਤਾਨੀ ਕ੍ਰਿਕਟ ਪ੍ਰਸ਼ੰਸਕਾਂ ਦਾ ਗੁੱਸਾ ਬੇਕਾਬੂ ਹੋ ਗਿਆ ਹੈ। ਕਈ ਪ੍ਰਸ਼ੰਸਕਾਂ ਨੇ ਕਪਤਾਨ ਸਲਮਾਨ ਆਗ਼ਾ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਂਦਿਆਂ ਸੋਸ਼ਲ ਮੀਡੀਆ ’ਤੇ ਧਮਕੀ ਭਰੇ ਸੁਨੇਹੇ ਭੇਜੇ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਟੀ-20 ਵਿਸ਼ਵ ਕੱਪ ਦੇ ਸੁਪਰ-8 ਮੁਕਾਬਲੇ ਵਿੱਚ ਇੰਗਲੈਂਡ ਹੱਥੋਂ ਹੋਈ ਹਾਰ ਤੋਂ ਬਾਅਦ ਪਾਕਿਸਤਾਨੀ ਕ੍ਰਿਕਟ ਪ੍ਰਸ਼ੰਸਕਾਂ ਦਾ ਗੁੱਸਾ ਬੇਕਾਬੂ ਹੋ ਗਿਆ ਹੈ। ਕਈ ਪ੍ਰਸ਼ੰਸਕਾਂ ਨੇ ਕਪਤਾਨ ਸਲਮਾਨ ਆਗ਼ਾ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਂਦਿਆਂ ਸੋਸ਼ਲ ਮੀਡੀਆ ’ਤੇ ਧਮਕੀ ਭਰੇ ਸੁਨੇਹੇ ਭੇਜੇ ਹਨ। ਸਲਮਾਨ ਦੀ ਪਤਨੀ ਸਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਸ ਦਾ ਜਵਾਬ ਦਿੰਦਿਆਂ ਲਿਖਿਆ, ‘‘ਮੈਨੂੰ ਜਾਂ ਮੇਰੇ ਪੁੱਤਰ ਨੂੰ ਗਾਲ੍ਹਾਂ ਕੱਢਣ ਜਾਂ ਧਮਕੀਆਂ ਦੇਣ ਨਾਲ ਪਾਕਿਸਤਾਨ ਆਲਮੀ ਕੱਪ ਨਹੀਂ ਜਿੱਤ ਜਾਵੇਗਾ।’’ ਸ੍ਰੀਲੰਕਾ ਦੇ ਪੱਲੇਕਲੇ ਵਿੱਚ ਮੰਗਲਵਾਰ ਨੂੰ ਖੇਡੇ ਗਏ ਮੈਚ ’ਚ ਪਾਕਿਸਤਾਨ ਨੂੰ ਇੰਗਲੈਂਡ ਹੱਥੋਂ ਦੋ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪ੍ਰਸ਼ੰਸਕਾਂ ਨੇ ਨਾ ਸਿਰਫ਼ ਕਪਤਾਨ ਬਲਕਿ ਹੋਰ ਖਿਡਾਰੀਆਂ ਵਿਰੁੱਧ ਵੀ ਬਦਕਲਾਮੀ ਕੀਤੀ। ਸਾਬਕਾ ਕਪਤਾਨ ਮੋਇਨ ਖਾਨ ਨੇ ਇਸ ਦੀ ਸਖ਼ਤ ਨਿਖੇਧੀ ਕਰਦਿਆਂ 1999 ਵਿਸ਼ਵ ਕੱਪ ਦੀਆਂ ਯਾਦਾਂ ਸਾਂਝੀਆਂ ਕੀਤੀਆਂ, ਜਦੋਂ ਉਨ੍ਹਾਂ ਨੂੰ ਵੀ ਅਜਿਹੇ ਹਾਲਾਤ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਮੰਗ ਕੀਤੀ ਕਿ ਸਾਈਬਰ ਅਪਰਾਧ ਵਿੰਗ ਨੂੰ ਇਨ੍ਹਾਂ ਧਮਕੀਆਂ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦੇਣੀ ਚਾਹੀਦੀ ਹੈ।

Advertisement
Advertisement
×