ਨਵੀਂ ਦਿੱਲੀ, 9 ਸਤੰਬਰ
ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਟੋੋਕੀਓ ਪੈਰਾਲੰਪਿਕਸ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰੀ ਸਮਾਜਿਕ ਨਿਆਂ ਮੰਤਰਾਲੇ ਨੇ ਦੱਸਿਆ ਕਿ ਸੋਨੇ ਦਾ ਤਗਮਾ ਜਿੱਤਣ ਵਾਲੇ ਪੈਰਾਲੰਪੀਅਨ ਨੂੰ 10 ਲੱਖ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਨੂੰ 8 ਲੱਖ ਰੁਪਏ ਤੇ ਕਾਂਸੇ ਦਾ ਤਗਮਾ ਜਿੱਤਣ ਵਾਲੇ ਪੈਰਾਲੰਪੀਅਨ ਨੂੰ ਪੰਜ ਲੱਖ ਰੁਪਏ ਦਿੱਤੇ ਜਾਣਗੇ। ਇਸੇ ਦੌਰਾਨ ਕੇਂਦਰੀ ਮੰਤਰੀ ਵਰਿੰਦਰ ਕੁਮਾਰ ਸ਼ੁੱਕਰਵਾਰ ਨੂੰ ਟੋੋਕੀਓ ਪੈਰਾਲੰਪਿਕਸ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਨਗੇ। ਇਸੇ ਦੌਰਾਨ ਭਾਰਤੀ ਪੈਰਾਲੰਪਿਕ ਦਲ ਵਿੱਚ ਸ਼ਾਮਲ ਹੋਰਨਾਂ ਖਿਡਾਰੀਆਂ ਤੇ ਕੋਚਾਂ ਨੂੰ ਵੀ ਸਨਮਾਨਿਆ ਜਾਵੇਗਾ। -ਪੀਟੀਆਈ