DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mastuana ਸੈਂਟਰ ਦੇ ਦੋ Volleyball Player ਅੰਡਰ-17 ਭਾਰਤੀ ਟੀਮ ਲਈ ਚੁਣੇ

ਸ਼ਬਦ ਗੌਤਮ ਦੋਹਾ ਵਾਲੀਬਾਲ ਚੈਂਪੀਅਨਸ਼ਿਪ ਵਿੱਚ ਕਰੇਗਾ ਟੀਮ ਦੀ ਕਪਤਾਨੀ

  • fb
  • twitter
  • whatsapp
  • whatsapp
featured-img featured-img
ਸਾਈ ਸੈਂਟਰ ਮਸਤੂਆਣਾ ਸਾਹਿਬ ਦੇ ਦੋਵੇਂ ਖਿਡਾਰੀਆਂ ਸ਼ਬਦ ਗੌਤਮ ਅਤੇ ਸੁਖਮੀਤ ਸਿੰਘ ਸਿੱਧੂ ਦੀ ਤਸਵੀਰ।
Advertisement

ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਟਰੇਨਿੰਗ ਸੈਂਟਰ ਮਸਤੂਆਣਾ ਸਾਹਿਬ ਦੇ ਦੋ ਹੋਣਹਾਰ ਵਾਲੀਬਾਲ ਖਿਡਾਰੀ ਸ਼ਬਦ ਗੌਤਮ ਅਤੇ ਸੁਖਮੀਤ ਸਿੰਘ ਸਿੱਧੂ ਦੀ ਚੋਣ ਅੰਡਰ-17 ਵਿਸ਼ਵ ਵਾਲੀਬਾਲ ਚੈਂਪੀਅਨਸ਼ਿਪ 2026 ਲਈ ਭਾਰਤੀ ਟੀਮ ਵਿੱਚ ਹੋਈ ਹੈ।

ਇਹ ਚੈਂਪੀਅਨਸ਼ਿਪ 19 ਤੋਂ 29 ਅਗਸਤ, 2026 ਤੱਕ ਦੋਹਾ (ਕਤਰ) ਵਿਖੇ ਕਰਵਾਈ ਜਾ ਰਹੀ ਹੈ। ਇਨ੍ਹਾਂ ਖਿਡਾਰੀਆਂ ’ਚੋਂ ਸ਼ਬਦ ਗੌਤਮ ਨੂੰ ਟੀਮ ਇੰਡੀਆ ਦੇ ਕਪਤਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਐੱਸ ਟੀ ਸੀ ਮਸਤੂਆਣਾ ਸਾਹਿਬ ਦੇ ਅਸਿਸਟੈਂਟ ਡਾਇਰੈਕਟਰ ਪੁਸ਼ਕਰ ਸਿੰਘ, ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਸੇਵਾਮੁਕਤ ਇੰਚਾਰਜ ਅਤੇ ਮੁੱਖ ਕੋਚ (ਹੈਂਡਬਾਲ) ਮਨਜੀਤ ਸਿੰਘ ਬਾਲੀਆਂ ਨੇ ਸ਼ਬਦ ਗੌਤਮ ਅਤੇ ਸੁਖਮੀਤ ਸਿੰਘ ਸਿੱਧੂ ਨੂੰ ਵਧਾਈ ਦਿੱਤੀ ਹੈ।

Advertisement

ਉਨ੍ਹਾਂ ਕਿਹਾ ਕਿ ਵਾਲੀਬਾਲ ਕੋਚ ਯਾਦਵਿੰਦਰ ਸਿੰਘ ਔਲਖ ਦੀ ਚੰਗੀ ਕੋਚਿੰਗ, ਤਕਨੀਕੀ ਸਮਝ ਅਤੇ ਰਣਨੀਤਕ ਯੋਜਨਾਬੰਦੀ ਨੇ ਇਨ੍ਹਾਂ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰ ਕੇ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੋਵਾਂ ਖਿਡਾਰੀਆਂ ਨੂੰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਖੇਡਾਂ ਦੇ ਵਿਕਾਸ ਲਈ ਅਕਾਲ ਕਾਲਜ ਕੌਂਸਲ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਨੂੰ ਵੀ ਸ਼ਲਾਘਾਯੋਗ ਦੱਸਿਆ।

Advertisement

Advertisement
×