ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਨੇਸ਼ ਫੋਗਾਟ ਨੇ ਖੇਲ ਰਤਨ ਤੇ ਅਰਜੁਨ ਪੁਰਸਕਾਰ ਮੋੜੇ

ਪ੍ਰਧਾਨ ਮੰਤਰੀ ਦਫ਼ਤਰ ਜਾਣ ਤੋਂ ਰੋਕੇ ਜਾਣ ’ਤੇ ਕਰਤੱਵਿਆ ਪਥ ’ਤੇ ਛੱਡੇ ਪੁਰਸਕਾਰ
Advertisement

ਨਵੀਂ ਦਿੱਲੀ, 30 ਦਸੰਬਰ

ਵਿਸ਼ਵ ਚੈਂਪੀਅਨਸ਼ਿਪ ’ਚ ਕਈ ਵਾਰ ਤਗ਼ਮੇ ਜਿੱਤਣ ਵਾਲੀ ਵਿਨੇਸ਼ ਫੋਗਾਟ ਨੇ ਅੱਜ ਆਪਣੇ ਖੇਲ ਰਤਨ ਤੇ ਅਰਜੁਨ ਪੁਰਸਕਾਰ ਮੋੜ ਦਿੱਤੇ ਹਨ ਅਤੇ ਦਿੱਲੀ ਪੁਲੀਸ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ ਜਾਣ ਤੋਂ ਰੋਕੇ ਜਾਣ ’ਤੇ ਉਸ ਨੇ ਦੋਵੇਂ ਪੁਰਸਕਾਰ ਕਰਤੱਵਿਆ ਪਥ ਦੇ ਵਿਚਾਲੇ ਹੀ ਛੱਡ ਦਿੱਤੇ। ਵਿਨੇਸ਼ ਨੇ ਓਲੰਪਿਕ ਤਗ਼ਮਾ ਜੇਤੂ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਨਾਲ ਮਿਲ ਕੇ ਭਾਰਤੀ ਕੁਸ਼ਤੀ ਫੈੱਡਰੇਸ਼ਨ (ਡਬਲਯੂਐੱਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਦੇ ਨਜ਼ਦੀਕੀ ਸੰਜੈ ਸਿੰਘ ਦੀ ਚੋਣ ਦਾ ਵਿਰੋਧ ਕੀਤਾ ਸੀ। ਇਨ੍ਹਾਂ ਤਿੰਨਾਂ ਨੇ ਬ੍ਰਿਜਭੂਸ਼ਨ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ।

Advertisement

Advertisement