ਨਵੀਂ ਦਿੱਲੀ: ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਅਤੇ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੇ ਅੱਜ ਕਰੋਨਾ ਰੋਕੂ ਵੈਕਸੀਨ ਦੀ ਪਹਿਲੀ ਡੋਜ਼ ਲਈ। ਇਸ ਸਬੰਧੀ ਕੋਹਲੀ ਨੇ ਇੰਸਟਾਗ੍ਰਾਮ ’ਤੇ ਅਤੇ ਇਸ਼ਾਂਤ ਨੇ ਟਵਿਟਰ ’ਤੇ ਤਸਵੀਰਾਂ ਸਾਂਝੀਆਂ ਕੀਤੀਆਂ। ਇਸ਼ਾਂਤ ਨੇ ਟਵੀਟ ਕੀਤਾ, ‘‘ਮੈਂ ਇਸ ਲਈ ਸ਼ੁਕਰਗੁਜ਼ਾਰ ਹਾਂ ਅਤੇ ਇਸ ਕੰਮ ਵਿੱਚ ਲੱਗੇ ਸਾਰੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਕਾਰਜ ਸੁਚਾਰੂ ਰੂਪ ਵਿੱਚ ਚੱਲਦਿਆਂ ਦੇਖ ਖ਼ੁਸ਼ੀ ਹੋਈ। ਸਾਰੇ ਜਲਦੀ ਤੋਂ ਜਲਦੀ ਟੀਕ ਲਗਵਾਓ।’’ ਇਸ ਤੋਂ ਪਹਿਲਾਂ ਉਪ ਕਪਤਾਨ ਅਜਿੰਕਿਆ ਰਹਾਣੇ, ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਅਤੇ ਬੱਲੇਬਾਜ਼ ਸ਼ਿਖਰ ਧਵਨ ਵੀ ਟੀਕਾ ਲਗਵਾ ਚੁੱਕੇ ਹਨ। -ਪੀਟੀਆਈ