ਬਾਂਕੁਰਾ, 20 ਨਵੰਬਰ
ਭਾਰਤੀ ਕ੍ਰਿਕਟ ਟੀਮ ਦੇ ਆਸਟਰੇਲੀਆ ਹੱਥੋਂ ਹਾਰਨ ਮਗਰੋਂ ਪੱਛਮੀ ਬੰਗਾਲ ਦੇ ਬਾਂਕੁਰਾ ਜ਼ਿਲ੍ਹੇ ਵਿੱਚ ਇੱਕ 23 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਰਾਤ ਕਰੀਬ ਗਿਆਰਾਂ ਵਜੇ ਬੇਲੀਆਤੋਰੇ ਪੁਲੀਸ ਥਾਣੇ ਅਧੀਨ ਪੈਂਦੇ ਸਿਨੇਮਾ ਹਾਲ ਕੋਲ ਵਾਪਰਿਆ। ਨੌਜਵਾਨ ਦੇ ਰਿਸ਼ਤੇਦਾਰ ਉਤਮ ਸੁਰ ਨੇ ਦੱਸਿਆ ਕਿ ਰਾਹੁਲ ਲੋਹਾਰ ਇਲਾਕੇ ਵਿੱਚ ਕੱਪੜੇ ਦੀ ਦੁਕਾਨ ’ਤੇ ਕੰਮ ਕਰਦਾ ਸੀ ਅਤੇ ਐਤਵਾਰ ਨੂੰ ਆਸਟਰੇਲੀਆ ਹੱਥੋਂ ਭਾਰਤੀ ਟੀਮ ਦੇ ਹਾਰਨ ਮਗਰੋਂ ਉਸ ਨੇ ਕਮਰੇ ਵਿੱਚ ਫਾਹਾ ਲੈ ਲਿਆ। ਪੁਲੀਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਬਾਂਕੁਰਾ ਦੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ, ਘਰ ਵਿੱਚ ਰਾਹੁਲ ਇਕੱਲਾ ਸੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। -ਪੀਟੀਆਈ