DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

...ਜਿਨ੍ਹਾਂ ਨੂੰ ਬੱਲਾ ਫੜਨਾ ਵੀ ਨਹੀਂ ਆਉਂਦਾ: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਅੱਜ ਗੈਰ-ਮਾਹਿਰਾਂ ਵੱਲੋਂ ਕੀਤੇ ਜਾ ਰਹੇ ਖੇਡ ਸੰਸਥਾਵਾਂ ਦੇ ਪ੍ਰਬੰਧਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਅਦਾਲਤ ਨੇ ਕਿਹਾ ਕਿ ਕ੍ਰਿਕਟ ਐਸੋਸੀਏਸ਼ਨਾਂ ਦੀ ਅਗਵਾਈ ਸੇਵਾਮੁਕਤ ਕ੍ਰਿਕਟਰਾਂ ਵੱਲੋਂ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਅਜਿਹੇ ਵਿਅਕਤੀਆਂ ਵੱਲੋਂ ਜਿਨ੍ਹਾਂ ਨੂੰ...

  • fb
  • twitter
  • whatsapp
  • whatsapp
Advertisement

ਸੁਪਰੀਮ ਕੋਰਟ ਨੇ ਅੱਜ ਗੈਰ-ਮਾਹਿਰਾਂ ਵੱਲੋਂ ਕੀਤੇ ਜਾ ਰਹੇ ਖੇਡ ਸੰਸਥਾਵਾਂ ਦੇ ਪ੍ਰਬੰਧਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਅਦਾਲਤ ਨੇ ਕਿਹਾ ਕਿ ਕ੍ਰਿਕਟ ਐਸੋਸੀਏਸ਼ਨਾਂ ਦੀ ਅਗਵਾਈ ਸੇਵਾਮੁਕਤ ਕ੍ਰਿਕਟਰਾਂ ਵੱਲੋਂ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਅਜਿਹੇ ਵਿਅਕਤੀਆਂ ਵੱਲੋਂ ਜਿਨ੍ਹਾਂ ਨੂੰ ਬੱਲਾ ਵੀ ਨਾ ਫੜਨਾ ਆਉਂਦਾ ਹੋਵੇ। ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੌਇਮਾਲਿਆ ਬਾਗਚੀ ਤੇ ਜਸਟਿਸ ਵਿਪੁਲ ਐੱਮ ਪੰਚੋਲੀ ਦੇ ਬੈਂਚ ਨੇ ਬੰਬੇ ਹਾਈ ਕੋਰਟ ਦੇ ਉਸ ਹੁਕਮ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਜਿਸ ਨੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਦੀਆਂ ਚੋਣਾਂ ’ਤੇ ਰੋਕ ਲਗਾ ਦਿੱਤੀ ਸੀ। ਇਹ ਚੋਣਾਂ ਅਸਲ ਵਿੱਚ 6 ਜਨਵਰੀ ਨੂੰ ਹੋਣੀਆਂ ਸਨ, ਪਰ ਪੱਖਪਾਤ ਦੇ ਦੋਸ਼ਾਂ ਕਾਰਨ ਹਾਈ ਕੋਰਟ ਨੇ ਇਨ੍ਹਾਂ ’ਤੇ ਰੋਕ ਲਗਾ ਦਿੱਤੀ ਸੀ। ਚੀਫ ਜਸਟਿਸ ਨੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਦੀ ਮੈਂਬਰਸ਼ਿਪ ’ਚ ਹੋਏ ਅਚਾਨਕ ਵਾਧੇ ’ਤੇ ਸਵਾਲ ਚੁੱਕੇ।

Advertisement
Advertisement
×