ਚੇਨੱਈ: ਸਨਰਾਈਜ਼ਰਜ਼ ਹੈਦਰਾਬਾਦ ਦੇ ਮੁੱਖ ਕੋਚ ਟ੍ਰੇਵਰ ਬੇਲਿਸ ਨੇ ਦੱਸਿਆ ਕਿ ਫਿਟ ਨਾ ਹੋਣ ਕਾਰਨ ਨਿਊਜ਼ੀਲੈਂਡ ਦੇ ਬੱਲੇਬਾਜ਼ ਕੇਨ ਵਿਲੀਅਮਸਨ ਨੂੰ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਪਹਿਲੇ ਮੈਚ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਉਸ ਦੇ ਠੀਕ ਹੋਣ ’ਚ ਅਜੇ ਸਮਾਂ ਲੱਗੇਗਾ। ਉਸ ਨੇ ਕਿਹਾ, ‘‘ਸਾਨੂੰ ਲੱਗਦਾ ਹੈ ਕਿ ਕੇਨ ਨੂੰ ਫਿੱਟ ਹੋਣ ਲਈ ਹਾਲੇ ਹੋਰ ਸਮਾਂ ਲੱਗੇਗਾ। ਜੇ ਉਹ ਫਿੱਟ ਹੁੰਦਾ ਤਾਂ ਜੌਨੀ ਬੇਅਰਸਟੋ ਦੀ ਜਗ੍ਹਾ ਖੇਡਦਾ। ਅਸੀਂ ਇਸ ਤੋਂ ਚਿੰਤਤ ਨਹੀਂ ਹਾਂ ਕਿਉਂਕਿ ਭਾਰਤ ਖ਼ਿਲਾਫ਼ ਸੀਮਤ ਓਵਰਾਂ ਦੀ ਲੜੀ ਵਿੱਚ ਬੇਅਰਸਟੋ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ ਸੀ।’’ ਜ਼ਿਕਰਯੋਗ ਹੈ ਕਿ ਬੀਤੀ ਰਾਤ ਪਹਿਲਾਂ ਬੱਲੇਬਾਜ਼ੀ ਕਰਦਿਆਂ ਕੋਲਕਾਤਾ ਦੀ ਟੀਮ ਨੇ ਹੈਦਰਾਬਾਦ ਦੀ ਟੀਮ ਨੂੰ 188 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਦਾ ਪਿੱਛਾ ਕਰਦਿਆਂ ਹੈਦਰਾਬਾਦ ਦੀ ਟੀਮ 20 ਓਵਰਾਂ ਵਿੱਚ ਛੇ ਵਿਕਟਾਂ ਦੇ ਨੁਕਸਾਨ ’ਤੇ 177 ਦੌੜਾਂ ਹੀ ਬਣਾ ਸਕੀ। ਹੈਦਰਾਬਾਦ ਦੀ ਟੀਮ ਨੇ 10 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। -ਪੀਟੀਆਈ