Women's Cricket World Cup: ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਟੀਮ ਵਿਸ਼ਵ ਕੱਪ 2025 ਦੇ ਸੈਮੀਫਾਈਨਲ ਵਿੱਚ ਪਹੁੰਚੀ
ਰਾਵਲ ਅਤੇ ਮੰਧਾਨਾ ਨੇ ਜੜਿਆ ਸੈਂਕੜਾ, ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 53 ਦੌੜਾਂ ਨਾਲ ਹਰਾਇਆ
Advertisement
ਆਈਸੀਸੀ ਮਹਿਲਾ ਵਿਸ਼ਵ ਕੱਪ 2025 ਦੇ 24ਵੇਂ ਮੈਚ ਵਿੱਚ ਭਾਰਤੀ ਮਹਿਲਾ ਟੀਮ ਨੇ ਇੱਕ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਿਊਜ਼ੀਲੈਂਡ ਮਹਿਲਾ ਟੀਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਹ ਮੈਚ ਵੀਰਵਾਰ ਨੂੰ ਨਵੀਂ ਮੁੰਬਈ ਸਥਿਤ ਡਾ. ਡੀ.ਵਾਈ. ਪਾਟਿਲ ਸਪੋਰਟਸ ਅਕੈਡਮੀ ਵਿੱਚ ਖੇਡਿਆ ਗਿਆ ਸੀ.
ਭਾਰਤੀ ਮਹਿਲਾ ਟੀਮ ਨੇ ਨਿਊਜ਼ੀਲੈਂਡ ਨੂੰ ਡੀਐਲਐਸ (DLS) ਵਿਧੀ ਰਾਹੀਂ 53 ਦੌੜਾਂ ਨਾਲ ਹਰਾਇਆ। ਮੈਚ ਵਿੱਚ ਨਿਊਜ਼ੀਲੈਂਡ ਦੀ ਮਹਿਲਾ ਟੀਮ ਨੇ ਟਾਸ ਜਿੱਤਿਆ ਅਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।
ਭਾਰਤੀ ਬੱਲੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 49 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ’ਤੇ ਕੁੱਲ 340 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ ਕੀਤਾ।
Advertisement
ਪ੍ਰਤਿਕਾ ਰਾਵਲ ਨੇ 134 ਗੇਂਦਾਂ ਵਿੱਚ 13 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 122 ਦੌੜਾਂ ਬਣਾਈਆਂ ਅਤੇ ਉਸ ਦਾ ਸਾਥ ਦਿੰਦਿਆਂ ਸਮ੍ਰਿਤੀ ਮੰਧਾਨਾ ਨੇ 95 ਗੇਂਦਾਂ ’ਤੇ 10 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 109 ਦੌੜਾਂ ਬਣਾ ਕੇ ਸੈਂਕੜਾ ਪੂਰਾ ਕੀਤਾ
ਵਿਸ਼ਾਲ ਟੀਚੇ ਦਾ ਪਿੱਛਾ ਕਰਦਿਆਂ ਨਿਊਜ਼ੀਲੈਂਡ ਦੀ ਟੀਮ 44 ਓਵਰਾਂ ਵਿੱਚ 8 ਵਿਕਟਾਂ ਗੁਆ ਕੇ271 ਦੌੜਾਂ ਹੀ ਬਣਾ ਸਕੀ। ਇਸ ਜਿੱਤ ਨਾਲ ਭਾਰਤੀ ਮਹਿਲਾ ਟੀਮ ਨੇ ਆਈਸੀਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਆਪਣੇ ਸਫਰ ਨੂੰ ਮਜ਼ਬੂਤ ਕੀਤਾ ਅਤੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ।
Advertisement
Advertisement
×

