ਕੁਸ਼ਤੀ: ਬਜਰੰਗ, ਦੀਪਕ ਤੇ ਸਾਕਸ਼ੀ ਨੇ ਜਿੱਤਿਆ ਸੋਨਾ

ਨਾਇਜੀਰੀਆ ਦੀ ਖਿਡਾਰਨ ਤੋਂ ਹਾਰ ਕੇ ਅੰਸ਼ੂ ਮਲਿਕ ਨੂੰ ਚਾਂਦੀ ਦਾ ਤਗ਼ਮਾ

ਕੁਸ਼ਤੀ: ਬਜਰੰਗ, ਦੀਪਕ ਤੇ ਸਾਕਸ਼ੀ ਨੇ ਜਿੱਤਿਆ ਸੋਨਾ

ਕੁਸ਼ਤੀ ਮੁਕਾਬਲੇ ’ਚ ਸੋਨ ਤਗ਼ਮਾ ਜਿੱਤਣ ਮਗਰੋਂ ਤਿਰੰਗਾ ਲਹਿਰਾਉਂਦੇ ਹੋਏ ਬਜਰੰਗ ਪੂਨੀਆ। -ਫੋਟੋ: ਪੀਟੀਆਈ

ਬਰਮਿੰਘਮ, 5 ਅਗਸਤ

ਭਾਰਤੀ ਪਹਿਲਵਾਨ ਬਜਰੰਗ ਪੂਨੀਆ, ਦੀਪਕ ਪੂਨੀਆ ਅਤੇ ਸਾਕਸ਼ੀ ਮਲਿਕ ਨੇ ਅੱਜ ਇੱਥੇ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ’ਚ ਭਾਰਤ ਨੂੰ ਤਿੰਨ ਸੋਨ ਤਗ਼ਮੇ ਦਿਵਾਏ। ਉਸ ਤੋਂ ਪਹਿਲਾਂ ਅੰਸ਼ੂ ਮਲਿਕ ਨੇ ਚਾਂਦੀ ਦਾ ਤਗ਼ਮਾ ਜਿੱਤਿਆ।

ਕੁਸ਼ਤੀ ਮੁਕਾਬਲੇ ’ਚ ਸੋਨ ਤਗ਼ਮਾ ਜਿੱਤਣ ਮਗਰੋਂ ਤਿਰੰਗਾ ਲਹਿਰਾਉਂਦੇ ਹੋਏ ਸਾਕਸ਼ੀ ਮਲਿਕ। -ਫੋਟੋ: ਪੀਟੀਆਈ

ਬਜਰੰਗ ਪੂਨੀਆ ਨੇ 65 ਕਿਲੋਗ੍ਰਾਮ ਭਾਰ ਵਰਗ ਵਿੱਚ ਕੈਨੇਡਾ ਦੇ ਪਹਿਲਵਾਨ ਲਾਚਲੈਨ ਮੈੱਕਗਿਲ ਨੂੰ ਹਰਾ ਕੇ ਸੋਨੇ ਦਾ ਤਗ਼ਮਾ ਆਪਣੇ ਨਾਂ ਕੀਤਾ ਜਦਕਿ ਸਾਕਸ਼ੀ ਮਲਿਕ ਨੇ ਕੈਨੇਡਾ ਦੀ ਐਨਾ ਗੌਂਡਨਿਜ ਗੌਂਜ਼ਾਲਵਿਸ ਨੂੰ ਚਿੱਤ ਕਰਕੇ ਸੋਨ ਤਗ਼ਮਾ ਜਿੱਤਿਆ।

ਕੁਆਰਟਰ ਫਾਈਨਲ ’ਚ ਭਿੜਦਾ ਹੋਇਆ ਦੀਪਕ ਪੂਨੀਆ।

ਦੀਪਕ ਪੂਨੀਆ ਨੇ ਪਾਕਿਸਤਾਨ ਦੇ ਮੁਹੰਮਦ ਇਨਾਮ ਨੂੰ ਫਾਈਨਲ ’ਚ 3-0 ਨਾਲ ਹਰਾ ਕੇ ਸੋਨ ਤਗ਼ਮਾ ਭਾਰਤ ਦੀ ਝੋਲੀ ’ਚ ਪਾਇਆ। ਇਸ ਤੋਂ ਪਹਿਲਾਂ ਅੰਸ਼ੂ ਮਲਿਕ ਨੇ 57 ਕਿਲੋ ਫਰੀ ਸਟਾਈਲ ਮੁਕਾਬਲੇ ’ਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਦਾ ਕੁਸ਼ਤੀ ਵਿੱਚ ਖਾਤਾ ਖੋਲ੍ਹਿਆ। ਇਸ ਤੋਂ ਪਹਿਲਾਂ ਦਿਨੇ ਬਜਰੰਗ ਪੂਨੀਆ ਤੇ ਦੀਪਕ ਪੂਨੀਆ ਨੇ ਪੁਰਸ਼ ਵਰਗ ਦੇ ਫਾਈਨਲ ’ਚ ਪਹੁੰਚ ਕੇ ਤਗ਼ਮੇ ਪੱਕੇ ਕੀਤੇ ਸਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All