ਭੂਚਾਲ ਦੇ ਜ਼ੋਰਦਾਰ ਝਟਕਿਆਂ ਕਾਰਨ 20 ਦੀ ਮੌਤ, 600 ਜ਼ਖਮੀ
ਸੋਮਵਾਰ ਤੜਕੇ ਉੱਤਰੀ ਅਫ਼ਗਾਨਿਸਤਾਨ ਵਿੱਚ 6.3 ਸ਼ਿੱਦਤ ਵਾਲੇ ਇੱਕ ਸ਼ਕਤੀਸ਼ਾਲੀ ਭੂਚਾਲ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਯੂਐੱਸ ਜੀਓਲੋਜੀਕਲ ਸਰਵੇ (US Geological Survey) ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਖੁਲਮ ਕਸਬੇ ਤੋਂ 22...
ਸੋਮਵਾਰ ਤੜਕੇ ਉੱਤਰੀ ਅਫ਼ਗਾਨਿਸਤਾਨ ਵਿੱਚ 6.3 ਸ਼ਿੱਦਤ ਵਾਲੇ ਇੱਕ ਸ਼ਕਤੀਸ਼ਾਲੀ ਭੂਚਾਲ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।
ਯੂਐੱਸ ਜੀਓਲੋਜੀਕਲ ਸਰਵੇ (US Geological Survey) ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਖੁਲਮ ਕਸਬੇ ਤੋਂ 22 ਕਿਲੋਮੀਟਰ ਪੱਛਮ-ਦੱਖਣ-ਪੱਛਮ ਵਿੱਚ ਸਥਿਤ ਸ ਅਤੇ ਇਹ ਸਥਾਨਕ ਸਮੇਂ ਅਨੁਸਾਰ ਸਵੇਰੇ 12:59 ਵਜੇ 28 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ। ਸਿਹਤ ਮੰਤਰਾਲੇ ਦੇ ਬੁਲਾਰੇ ਸ਼ਰਾਫਤ ਜ਼ਮਾਨ ਦੇ ਅਨੁਸਾਰ ਘੱਟੋ-ਘੱਟ 20 ਲੋਕਾਂ ਦੀ ਮੌਤ ਤੋਂ ਇਲਾਵਾ ਭੂਚਾਲ ਵਿੱਚ ਲਗਪਗ 600 ਲੋਕ ਜ਼ਖਮੀ ਹੋਏ ਹਨ। ਅਫ਼ਗਾਨਿਸਤਾਨ ਦੀ ਆਫ਼ਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਯੂਸਫ਼ ਹੰਮਾਦ ਨੇ ਕਿਹਾ ਕਿ ਜ਼ਿਆਦਾਤਰ ਜ਼ਖਮੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਅਤੇ ਮੁੱਢਲਾ ਇਲਾਜ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।
ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਰੱਖਿਆ ਮੰਤਰਾਲੇ ਨੇ ਐਲਾਨ ਕੀਤਾ ਕਿ ਬਚਾਅ ਅਤੇ ਐਮਰਜੈਂਸੀ ਸਹਾਇਤਾ ਟੀਮਾਂ ਭੂਚਾਲ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਿਆਂ ਬਲਖ ਅਤੇ ਸਮਨਗਾਨ ਵਿੱਚ ਪਹੁੰਚ ਗਈਆਂ ਹਨ ਅਤੇ ਉਨ੍ਹਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।ਅਫ਼ਗਾਨ ਅਧਿਕਾਰੀਆਂ ਅਨੁਸਾਰ, ਭੂਚਾਲ ਦੇ ਝਟਕੇ ਉੱਤਰੀ ਬਲਖ ਸੂਬੇ ਦੀ ਰਾਜਧਾਨੀ ਮਜ਼ਾਰ-ਏ-ਸ਼ਰੀਫ਼ ਵਿੱਚ ਵੀ ਮਹਿਸੂਸ ਕੀਤੇ ਗਏ।
ਭੂਚਾਲ ਦੇ ਝਟਕੇ ਕਾਬੁਲ ਅਤੇ ਅਫ਼ਗਾਨਿਸਤਾਨ ਦੇ ਕਈ ਹੋਰ ਸੂਬਿਆਂ ਵਿੱਚ ਵੀ ਮਹਿਸੂਸ ਕੀਤੇ ਗਏ। -ਏਪੀ

