ਬੱਸ ਪਲਟਣ ਕਾਰਨ 10 ਜ਼ਖਮੀ
ਸੁਲਤਾਨਪੁਰ ਜ਼ਿਲ੍ਹੇ ਵਿੱਚ ਅਯੁੱਧਿਆ-ਪ੍ਰਯਾਗਰਾਜ ਹਾਈਵੇਅ ’ਤੇ ਸ਼ੁੱਕਰਵਾਰ ਤੜਕੇ ਇੱਕ ਗਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟਣ ਨਾਲ 18 ਸ਼ਰਧਾਲੂ ਜ਼ਖ਼ਮੀ ਹੋ ਗਏ। ਇਹ ਹਾਦਸਾ ਤੜਕੇ ਲਗਪਗ 2 ਵਜੇ ਭੁਲਕੀ-ਸੌਰਮੌ ਬਾਈਪਾਸ ਓਵਰਬ੍ਰਿਜ ਨੇੜੇ ਵਾਪਰਿਆ। ਬੱਸ ਵਿੱਚ...
ਸੁਲਤਾਨਪੁਰ ਜ਼ਿਲ੍ਹੇ ਵਿੱਚ ਅਯੁੱਧਿਆ-ਪ੍ਰਯਾਗਰਾਜ ਹਾਈਵੇਅ ’ਤੇ ਸ਼ੁੱਕਰਵਾਰ ਤੜਕੇ ਇੱਕ ਗਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟਣ ਨਾਲ 18 ਸ਼ਰਧਾਲੂ ਜ਼ਖ਼ਮੀ ਹੋ ਗਏ।
ਇਹ ਹਾਦਸਾ ਤੜਕੇ ਲਗਪਗ 2 ਵਜੇ ਭੁਲਕੀ-ਸੌਰਮੌ ਬਾਈਪਾਸ ਓਵਰਬ੍ਰਿਜ ਨੇੜੇ ਵਾਪਰਿਆ। ਬੱਸ ਵਿੱਚ 52 ਸਵਾਰੀਆਂ ਸਨ ਅਤੇ ਇਹ ਬਹਿਰਾਈਚ ਤੋਂ ਪ੍ਰਯਾਗਰਾਜ ਜਾ ਰਹੀ ਸੀ ਜਦੋਂ ਅਚਾਨਕ ਇੱਕ ਗਾਂ ਸਾਹਮਣੇ ਆਉਣ ਤੋਂ ਬਾਅਦ ਇਹ ਬੇਕਾਬੂ ਹੋ ਕੇ ਪਲਟ ਗਈ।
ਥਾਣਾ ਮੁਖੀ ਅਖੰਡ ਦੇਵ ਮਿਸ਼ਰਾ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸਥਾਨਕ ਲੋਕਾਂ ਅਤੇ ਪੁਲੀਸ ਕਰਮਚਾਰੀਆਂ ਦੀ ਮਦਦ ਨਾਲ ਤੁਰੰਤ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੀ ਮੰਜ਼ਿਲ ਲਈ ਅੱਗੇ ਭੇਜ ਦਿੱਤਾ ਗਿਆ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ਦਾ ਨੋਟਿਸ ਲਿਆ ਅਤੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਤੁਰੰਤ ਡਾਕਟਰੀ ਇਲਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਲਖਨਊ ਤੋਂ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।