ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

1984 anti-Sikh riots case: 1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

1984 anti-Sikh riots case:
ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ। ਫਾਈਲ ਫੋਟੋ
Advertisement

ਨਵੀਂ ਦਿੱਲੀ, 25 ਫਰਵਰੀ

1984 anti-Sikh riots case: ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਦੇ ਕੇਸ ਵਿਚ ਫੈਸਲਾ ਸੁਣਾਇਆ। ਸ਼ਿਕਾਇਤਕਰਤਾ ਜਸਵੰਤ ਦੀ ਪਤਨੀ ਅਤੇ ਇਸਤਗਾਸਾ ਪੱਖ ਨੇ ਕੁਮਾਰ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ।

Advertisement

ਕਤਲ ਦੇ ਅਪਰਾਧ ਵਿੱਚ ਵੱਧ ਤੋਂ ਵੱਧ ਮੌਤ ਦੀ ਸਜ਼ਾ ਸੀ, ਜਦੋਂ ਕਿ ਘੱਟੋ-ਘੱਟ ਸਜ਼ਾ ਉਮਰ ਕੈਦ ਸੀ। ਜ਼ਿਕਰਯੋਗ ਹੈ ਕਿ ਅਦਾਲਤ ਨੇ 12 ਫਰਵਰੀ ਨੂੰ ਸੱਜਣ ਕੁਮਾਰ ਨੂੰ ਅਪਰਾਧ ਲਈ ਦੋਸ਼ੀ ਠਹਿਰਾਇਆ ਸੀ। ਜ਼ਿਕਰਯੋਗ ਹੈ ਕਿ ਕੁਮਾਰ ਫਿਲਹਾਲ ਤਿਹਾੜ ਜੇਲ ’ਚ ਬੰਦ ਹੈ। -ਪੀਟੀਆਈ

Advertisement
Tags :
1984 anti-Sikh riots caseSajjan Kumar