ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਇਜ਼ਰਾਈਲ ਵੱਲੋਂ ਕੁਝ ਹੀ ਘੰਟਿਆਂ ’ਚ ਕੀਤੇ ਹਮਲਿਆਂ ਵਿੱਚ ਗਾਜ਼ਾ ’ਚ 21 ਹਲਾਕ

ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ
ਉੱਤਰੀ ਬੈਰੂਤ ਵਿੱਚ ਇਜ਼ਰਾਇਲੀ ਹਮਲੇ ਵਾਲੀ ਥਾਂ ਦੀ ਘੇਰਾਬੰਦੀ ਕਰਦੀ ਹੋਈ ਮਿਲਟਰੀ ਪੁਲੀਸ। -ਫੋਟੋ: ਰਾਇਟਰਜ਼
Advertisement

ਯੇਰੂਸ਼ਲਮ, 19 ਅਕਤੂਬਰ

In Gaza, at least 21 people were killed in several Israeli strikes ਇਜ਼ਰਾਈਲ ਵੱਲੋਂ ਕੁਝ ਹੀ ਘੰਟਿਆਂ ਵਿੱਚ ਗਾਜ਼ਾ ਵਿੱਚ ਕੀਤੇ ਗਏ ਵੱਖ-ਵੱਖ ਹਮਲਿਆਂ ਵਿੱਚ 11  ਵਿਅਕਤੀਆਂ ਦੀ ਮੌਤ ਹੋ ਗਈ। ਫਲਸਤੀਨ ਦੇ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਇਜ਼ਰਾਈਲ ਵੱਲੋਂ ਗਾਜ਼ਾ ’ਚ ਕੀਤੇ ਗਏ ਤਾਜ਼ਾ ਹਮਲੇ ’ਚ 11 ਵਿਅਕਤੀ ਮਾਰੇ ਗਏ ਹਨ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਇਸ ਤੋਂ ਕੁਝ ਘੰਟੇ ਪਹਿਲਾਂ ਕੀਤੇ ਗਏ ਇਕ ਹੋਰ ਹਮਲੇ ਵਿੱਚ ਘੱਟੋ-ਘੱਟ 10 ਵਿਅਕਤੀ ਮਾਰੇ ਗਏ ਸਨ। ਇਜ਼ਰਾਈਲ ਨੇ ਸ਼ਨਿਚਰਵਾਰ ਨੂੰ ਸਵੇਰੇ ਗਾਜ਼ਾ ’ਚ ਇਕ ਘਰ ’ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਮਰਨ ਵਾਲੇ ਸਾਰੇ ਇੱਕ ਹੀ ਪਰਿਵਾਰ ਤੋਂ ਸਨ। -ਏਪੀ

Advertisement

Advertisement