DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sadak Surakhya Force ਨਾਲ ਹਾਦਸਿਆਂ ’ਚ 50 ਫੀਸਦੀ ਕਮੀ

Punjab Road Safety: ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਅਤੇ ਹਾਦਸਿਆਂ ਨੂੰ ਰੋਕਣ ਵਿੱਚ ਮਾਨ ਸਰਕਾਰ ਨੇ ਅਹਿਮ ਭੂਮਿਕਾ ਨਿਭਾਈ

  • fb
  • twitter
  • whatsapp
  • whatsapp
featured-img featured-img
Punjab Chief Minister Bhagwant Mann. Photo: Tribune file
Advertisement

Punjab Road Safety: ਇੱਕ ਸਫ਼ਰ, ਜੋ ਖ਼ੁਸ਼ੀ-ਖ਼ੁਸ਼ੀ ਆਪਣੇ ਅਜ਼ੀਜ਼ਾਂ ਨੂੰ ਮਿਲਣ ਜਾਂ ਆਪਣੇ ਕਾਰਜ ਸਥਾਨ ਵੱਲ ਜਾਣ ਲਈ ਸ਼ੁਰੂ ਹੁੰਦਾ ਹੈ, ਕਈ ਵਾਰ ਅਚਾਨਕ ਵਾਪਰੇ ਸੜਕ ਹਾਦਸੇ ਕਾਰਨ ਸਦੀਵੀ ਦੁੱਖ ਵਿੱਚ ਬਦਲ ਜਾਂਦਾ ਹੈ। ਸੜਕਾਂ ’ਤੇ ਵਾਪਰਦੇ ਇਨ੍ਹਾਂ ਭਿਆਨਕ ਹਾਦਸਿਆਂ ਅਤੇ ਕੀਮਤੀ ਜਾਨਾਂ ਦੇ ਨੁਕਸਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਸੜਕ ਸੁਰੱਖਿਆ ਫੋਰਸ’ ਅੱਜ ਸੂਬੇ ਦੇ ਨਾਗਰਿਕਾਂ ਲਈ ਮਸੀਹਾ ਬਣ ਕੇ ਉੱਭਰੀ ਹੈ। ਇਸ ਵਿਲੱਖਣ ਅਤੇ ਇਤਿਹਾਸਕ ਪਹਿਲਕਦਮੀ ਨੇ ਸਾਬਿਤ ਕਰ ਦਿੱਤਾ ਹੈ ਕਿ ਸਹੀ ਸਮੇਂ ’ਤੇ ਮਿਲੀ ਮਦਦ ਕਿਸੇ ਦੀ ਵੀ ਜ਼ਿੰਦਗੀ ਬਚਾ ਸਕਦੀ ਹੈ।

ਸੜਕ ਸੁਰੱਖਿਆ ਫੋਰਸ ਦੇ ਗਠਨ ਤੋਂ ਲੈ ਕੇ ਹੁਣ ਤੱਕ ਦੇ ਪਿਛਲੇ ਦੋ ਸਾਲਾਂ ਦੇ ਛੋਟੇ ਜਿਹੇ ਵਕਫ਼ੇ ਦੌਰਾਨ ਇਸ ਫੋਰਸ ਨੇ ਬੇਮਿਸਾਲ ਪ੍ਰਾਪਤੀਆਂ ਦਰਜ ਕੀਤੀਆਂ ਹਨ। ਅੰਕੜਿਆਂ ਦੀ ਗੱਲ ਕਰੀਏ ਤਾਂ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 50.12 ਫੀਸਦੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਇਸ ਮਿਸ਼ਨ ਦੀ ਸਭ ਤੋਂ ਵੱਡੀ ਸਫ਼ਲਤਾ ਹੈ।

Advertisement

ਫੋਰਸ ਦੇ ਜਵਾਨਾਂ ਨੇ ਹਾਦਸਿਆਂ ਦੇ ਸ਼ਿਕਾਰ ਹੋਏ 47,000 ਤੋਂ ਵੱਧ ਵਿਅਕਤੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਅਤੇ ਡਾਕਟਰੀ ਸਹੂਲਤ ਮੁਹੱਈਆ ਕਰਵਾ ਕੇ ਨਵੀਂ ਜ਼ਿੰਦਗੀ ਬਖ਼ਸ਼ੀ ਹੈ। ਇਹ ਸਿਰਫ਼ ਅੰਕੜੇ ਨਹੀਂ ਹਨ ਸਗੋਂ ਹਜ਼ਾਰਾਂ ਪਰਿਵਾਰਾਂ ਦੇ ਉਜਾੜੇ ਤੋਂ ਬਚਣ ਦੀਆਂ ਕਹਾਣੀਆਂ ਹਨ।

Advertisement

ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਸਰਕਾਰ ਨੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਸਰਕਾਰ ਵੱਲੋਂ ਫੋਰਸ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਸੌਂਪੇ ਗਏ ਹਨ, ਜਿਨ੍ਹਾਂ ਵਿੱਚ 116 ਟੋਏਟਾ ਹਾਈਲੈਕਸ ਅਤੇ 28 ਸਕਾਰਪੀਓ ਸ਼ਾਮਿਲ ਹਨ। ਸੂਬੇ ਦੇ ਲਗਪਗ 5,500 ਕਿਲੋਮੀਟਰ ਲੰਮੇ ਹਾਈਵੇਅ ਅਤੇ ਮੁੱਖ ਮਾਰਗਾਂ ’ਤੇ ਹਰ 30 ਕਿਲੋਮੀਟਰ ਦੇ ਫ਼ਾਸਲੇ ’ਤੇ ਇਨ੍ਹਾਂ ਗੱਡੀਆਂ ਅਤੇ ਸਿਖਲਾਈ ਪ੍ਰਾਪਤ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ। ਲਗਪਗ 1597 ਸਮਰਪਿਤ ਅਤੇ ਸਿਖਲਾਈ ਪ੍ਰਾਪਤ ਮੁਲਾਜ਼ਮ ਦਿਨ-ਰਾਤ ਇਸ ਸੇਵਾ ਵਿੱਚ ਜੁਟੇ ਹੋਏ ਹਨ। ਇਹ ਟੀਮਾਂ 24 ਘੰਟੇ ਨਿਰੰਤਰ ਕੰਮ ਕਰਦੀਆਂ ਹਨ ਅਤੇ ਰੋਜ਼ਾਨਾ 15,000 ਕਿਲੋਮੀਟਰ ਤੱਕ ਦੀ ਗਸ਼ਤ ਕਰਦੀਆਂ ਹਨ। ਮੁੱਖ ਮਾਰਗਾਂ ਦੇ ਨਾਲ-ਨਾਲ ਲਿੰਕ ਰੋਡ ਵੀ ਇਸ ਦੇ ਘੇਰੇ ਵਿੱਚ ਸ਼ਾਮਿਲ ਹਨ ਤਾਂ ਕਿ ਪੇਂਡੂ ਖੇਤਰਾਂ ਵਿੱਚ ਵੀ ਕਿਸੇ ਨਾਗਰਿਕ ਨੂੰ ਮੁਸੀਬਤ ਵੇਲੇ ਅਸੁਵਿਧਾ ਨਾ ਹੋਵੇ।

ਕਿਸੇ ਵੀ ਅਣਹੋਣੀ ਦੀ ਸੂਰਤ ਵਿੱਚ ਜਦੋਂ ਕੋਈ ਨਾਗਰਿਕ ਟੌਲ ਫਰੀ ਨੰਬਰ 112 ’ਤੇ ਕਾਲ ਕਰਦਾ ਹੈ ਤਾਂ ਸੂਚਨਾ ਮਿਲਦਿਆਂ ਹੀ ਫੋਰਸ ਬਿਨਾਂ ਕਿਸੇ ਦੇਰੀ ਤੋਂ ਮਹਿਜ਼ 6 ਤੋਂ 10 ਮਿੰਟਾਂ ਦੇ ਅੰਦਰ-ਅੰਦਰ ਹਾਦਸੇ ਵਾਲੀ ਥਾਂ ’ਤੇ ਪਹੁੰਚ ਜਾਂਦੀ ਹੈ। ਇਹ ਫੋਰਸ ਸਿਰਫ਼ ਜ਼ਖ਼ਮੀਆਂ ਦੀ ਜਾਨ ਹੀ ਨਹੀਂ ਬਚਾ ਰਹੀ ਸਗੋਂ ਪੀੜਤਾਂ ਦਾ ਕੀਮਤੀ ਸਾਮਾਨ, ਮੋਬਾਈਲ ਅਤੇ ਨਕਦੀ ਨੂੰ ਪੂਰੀ ਇਮਾਨਦਾਰੀ ਨਾਲ ਸੁਰੱਖਿਅਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਉਣਾ ਵੀ ਯਕੀਨੀ ਬਣਾ ਰਹੀ ਹੈ। ਮਾਨ ਸਰਕਾਰ ਦਾ ਇਹ ਕਦਮ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਅਤੇ ਹਾਦਸਿਆਂ ਨੂੰ ਰੋਕਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਅਤੇ ਭਰੋਸੇਯੋਗ ਬਣਾਉਣ ਦੀ ਦਿਸ਼ਾ ਵਿੱਚ ਸੜਕ ਸੁਰੱਖਿਆ ਫੋਰਸ ਇੱਕ ਮੀਲ ਪੱਥਰ ਸਾਬਿਤ ਹੋ ਰਹੀ ਹੈ, ਜਿਸ ਨੇ ਆਮ ਲੋਕਾਂ ਦੇ ਮਨਾਂ ਵਿੱਚ ਸੁਰੱਖਿਆ ਦੀ ਇੱਕ ਨਵੀਂ ਆਸ ਜਗਾਈ ਹੈ।

Advertisement
×