ਉੱਤਰੀ ਅਫ਼ਗ਼ਾਨਿਸਤਾਨ ’ਚ 6.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ; ਪੰਜ ਮੌਤਾਂ, 143 ਲੋਕ ਜ਼ਖ਼ਮੀ
ਉੱਤਰੀ ਅਫ਼ਗ਼ਾਨਿਸਤਾਨ ਵਿਚ ਅੱਜ ਵੱਡੇ ਤੜਕੇ ਭੂਚਾਨ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.3 ਮਾਪੀ ਗਈ। ਦੇਸ਼ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਤਰਜਮਾਨ ਨੇ ਕਿਹਾ ਕਿ ਭੂਚਾਲ ਕਰਕੇ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ...
Advertisement
ਉੱਤਰੀ ਅਫ਼ਗ਼ਾਨਿਸਤਾਨ ਵਿਚ ਅੱਜ ਵੱਡੇ ਤੜਕੇ ਭੂਚਾਨ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.3 ਮਾਪੀ ਗਈ। ਦੇਸ਼ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਤਰਜਮਾਨ ਨੇ ਕਿਹਾ ਕਿ ਭੂਚਾਲ ਕਰਕੇ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਗਈ ਜਦੋਂਕਿ 143 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ।
ਯੂਐੱਸ ਭੂਗੋਲਿਕ ਸਰਵੇ ਮੁਤਾਬਕ ਭੂਚਾਲ ਦਾ ਕੇਂਦਰ ਖੁਲਮ ਦੇ ਪੱਛਮ-ਦੱਖਣ ਪੱਛਮ ਵਿਚ 22 ਕਿਲੋਮੀਟਰ ਦੂਰ 28 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਭੂਚਾਲ ਸੋਮਵਾਰ ਨੂੰ ਸਥਾਨਕ ਸਮੇਂ ਮੁਤਾਬਕ 12:59 ਵਜੇ ਆਇਆ। ਅਫਗਾਨਿਸਤਾਨ ਦੀ ਆਫ਼ਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਯੂਸਫ਼ ਹਮਾਦ ਨੇ ਕਿਹਾ ਕਿ ਮਾਰੇ ਗਏ ਅਤੇ ਜ਼ਖਮੀ ਹੋਏ ਲੋਕ Samangan ਸੂਬੇ ਵਿੱਚ ਸਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਜ਼ਖਮੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਭੂਚਾਲ ਦੇ ਝਟਕੇ ਅਫਗਾਨਿਸਤਾਨ ਦੇ ਕਈ ਸੂਬਿਆਂ ਵਿੱਚ ਮਹਿਸੂਸ ਕੀਤੇ ਗਏ।
Advertisement
Advertisement
