DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਲੋਚਿਸਤਾਨ ’ਚ ਸੁਰੱਖਿਆ ਬਲਾਂ ਦੀ ਕਾਰਵਾਈ ’ਚ 92 ਅਤਿਵਾਦੀ ਹਲਾਕ; 15 ਫ਼ੌਜੀ ਸ਼ਹੀਦ

ਦੋ ਦਿਨਾਂ ਵਿੱਚ ਮਾਰੇ ਗਏ ਅਤਿਵਾਦੀਆਂ ਦੀ ਗਿਣਤੀ 133 ਤੱਕ ਪਹੁੰਚੀ

  • fb
  • twitter
  • whatsapp
  • whatsapp
Advertisement

ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਈ ਭਾਰੀ ਗੋਲੀਬਾਰੀ ਵਿੱਚ ਘੱਟੋ-ਘੱਟ 15 ਪਾਕਿਸਤਾਨੀ ਫ਼ੌਜੀ ਸ਼ਹੀਦ ਹੋ ਗਏ ਹਨ, ਜਦੋਂਕਿ ਜਵਾਬੀ ਕਾਰਵਾਈ ਵਿੱਚ 92 ਅਤਿਵਾਦੀ ਮਾਰੇ ਗਏ ਹਨ। ਫ਼ੌਜ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਬਿਆਨ ਅਨੁਸਾਰ, ਇਹ ਅਪਰੇਸ਼ਨ ਉਸ ਸਮੇਂ ਸ਼ੁਰੂ ਕੀਤੇ ਗਏ ਜਦੋਂ ਬਲੋਚ ਨਸਲੀ ਸਮੂਹਾਂ ਨਾਲ ਸਬੰਧਤ ਅਤਿਵਾਦੀਆਂ ਨੇ ਸ਼ਨੀਵਾਰ ਨੂੰ ਕਈ ਥਾਵਾਂ ’ਤੇ ਹਮਲੇ ਕੀਤੇ ਸਨ।

ਅਤਿਵਾਦੀਆਂ ਨੇ ਆਮ ਨਾਗਰਿਕਾਂ ਨੂੰ ਵੀ ਨਿਸ਼ਾਨਾ ਬਣਾਇਆ, ਜਿਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 18 ਲੋਕਾਂ ਦੀ ਜਾਨ ਚਲੀ ਗਈ। ਫ਼ੌਜ ਨੇ ਸਪੱਸ਼ਟ ਕੀਤਾ ਹੈ ਕਿ ਮਾਰੇ ਗਏ ਅਤਿਵਾਦੀਆਂ ਵਿੱਚ ਤਿੰਨ ਆਤਮਘਾਤੀ ਹਮਲਾਵਰ ਵੀ ਸ਼ਾਮਲ ਸਨ।

Advertisement

ਪਾਕਿਸਤਾਨੀ ਫ਼ੌਜ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਜਾਰੀ ਇਸ ਮੁਹਿੰਮ ਵਿੱਚ ਹੁਣ ਤੱਕ ਕੁੱਲ 133 ਅਤਿਵਾਦੀ ਮਾਰੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 41 ਅਤਿਵਾਦੀ ਪਾਬੰਦੀਸ਼ੁਦਾ ਸੰਗਠਨ ਤਹਿਰੀਕ-ਏ-ਤਾਾਲਿਬਾਨ ਪਾਕਿਸਤਾਨ (TTP) ਨਾਲ ਸਬੰਧਤ ਸਨ।

Advertisement

ਰਿਪੋਰਟਾਂ ਮੁਤਾਬਕ ਪਾਕਿਸਤਾਨ ਵਿੱਚ ਅਤਿਵਾਦੀ ਹਿੰਸਾ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ; ਸਾਲ 2025 ਦੌਰਾਨ ਅਤਿਵਾਦੀ ਘਟਨਾਵਾਂ ਵਿੱਚ 34 ਫ਼ੀਸਦੀ ਦਾ ਉਛਾਲ ਦੇਖਿਆ ਗਿਆ ਹੈ। ਸਰਕਾਰ ਨੇ ‘ਨੈਸ਼ਨਲ ਐਕਸ਼ਨ ਪਲਾਨ’ ਤਹਿਤ ਦੇਸ਼ ਵਿੱਚੋਂ ਅਤਿਵਾਦ ਦਾ ਸਫ਼ਾਇਆ ਕਰਨ ਲਈ ਇਸ ਮੁਹਿੰਮ ਨੂੰ ਪੂਰੀ ਰਫ਼ਤਾਰ ਨਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।

Advertisement
×