ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੰਨ੍ਹ ਤੋੜਨ ਦੇ ਮਾਮਲੇ ’ਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਖ਼ਿਲਾਫ਼ ਕੇਸ ਦਰਜ

ਸੁਲਤਾਨਪੁਰ ਲੋਧੀ, 15 ਜੁਲਾਈ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਤੀ ਦੇਰ ਰਾਤ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਪਿੰਡ ਭਰੋਆਣਾ ਨੇੜਿਓਂ ਸਤਲੁਜ ਦਾ ਧੁੱਸੀ ਬੰਨ੍ਹ ਤੋੜ ਦਿੱਤਾ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਵਿਧਾਇਕ ਅਤੇ...
ਭਰੋਆਣਾ ਪਿੰਡ ਵਿੱਚ ਜੇਸੀਬੀ ਮਸ਼ੀਨ ਨਾਲ ਬੰਨ੍ਹ ਤੁੜਵਾਉਂਦੇ ਹੋਏ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ।
Advertisement

ਸੁਲਤਾਨਪੁਰ ਲੋਧੀ, 15 ਜੁਲਾਈ

ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਤੀ ਦੇਰ ਰਾਤ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਪਿੰਡ ਭਰੋਆਣਾ ਨੇੜਿਓਂ ਸਤਲੁਜ ਦਾ ਧੁੱਸੀ ਬੰਨ੍ਹ ਤੋੜ ਦਿੱਤਾ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਵਿਧਾਇਕ ਅਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਿਰੋਧੀ ਧਿਰਾਂ ਦੇ ਆਗੂਆਂ ਨੇ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਬੰਨ੍ਹ ਤੋੜੇ ਜਾਣ ਦੀ ਨਿਖੇਧੀ ਕਰਦਿਆਂ ਵਿਧਾਇਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਹਾਲਾਂਕਿ ਦੂਜੇ ਪਾਸੇ ਬੰਨ੍ਹ ਤੋੜਨ ਮਗਰੋਂ ਕੁੱਝ ਪਿੰਡਾਂ ਵਿੱਚ ਪਾਣੀ ਦਾ ਪੱਧਰ ਘਟਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਵਿਧਾਇਕ ਰਾਣਾ ਅਨੁਸਾਰ ਉਨ੍ਹਾਂ ਦੇ ਖੇਤਰ ਦੇ ਲੋਕ ਹੜ੍ਹ ਦੇ ਪਾਣੀ ਕਾਰਨ ਖ਼ਤਰੇ ਵਿੱਚ ਹਨ ਪਰ ਪ੍ਰਸ਼ਾਸਨ ਇਸ ਤੋਂ ਬੇਖ਼ਬਰ ਹੈ।

Advertisement

Advertisement
Tags :
ਇੰਦਰਖ਼ਿਲਾਫ਼ਤੋੜਨਪ੍ਰਤਾਪਬੰਨ੍ਹਮਾਮਲੇਰਾਣਾਵਿਧਾਇਕ
Show comments