DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਰੀਕਾ ਦੇ ਹਮਲੇ ਤੋਂ ਬਾਅਦ ਵੈਨਜ਼ੁਏਲਾ ਦੇ ਉਪ-ਰਾਸ਼ਟਰਪਤੀ ਡੈਲਸੀ ਨੂੰ ਜ਼ਿੰਮੇਵਾਰੀ ਸੌਂਪੀ

ਮਾਦੁਰੋ ਨੂੰ ਹੱਥਕਡ਼ੀ ਪਾ ਕੇ ਅਮਰੀਕਾ ਲਿਆਂਦਾ; ਹਥਿਆਰ ਤੇ ਡਰੱਗ ਤਸਕਰੀ ਦੇ ਦੋਸ਼ ਹੇਠ ਚੱਲੇਗਾ ਕੇਸ

  • fb
  • twitter
  • whatsapp
  • whatsapp
Advertisement

ਅਮਰੀਕਾ ਨੇ ਵੈਨਜ਼ੁਏਲਾ ਦਾ ਰਾਸ਼ਟਰਪਤੀ ਬਦਲ ਕੇ ਉਪ ਰਾਸ਼ਟਰਪਤੀ ਨੂੰ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਵੈਨਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਬੀਤੇ ਦਿਨ ਗ੍ਰਿ੍ਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਪ ਰਾਸ਼ਟਰਪਤੀ ਡੈਲਸੀ ਰੌਡਰਿਗਜ਼ ਨੂੰ ਅੰਤਰਿਮ ਰਾਸ਼ਟਰਪਤੀ ਨਿਯੁਕਤ ਕੀਤਾ ਗਿਆ ਹੈ। ਵੈਨਜ਼ੁਏਲਾ ਦੀ ਸੁਪਰੀਮ ਕੋਰਟ ਨੇ ਡੈਲਸੀ ਨੂੰ ਇਹ ਜ਼ਿੰਮੇਵਾਰੀ ਸੰਭਾਲਣ ਲਈ ਕਿਹਾ ਹੈ।

ਨਿਕੋਲਸ ਮਾਦੁਰੋ ਤੇ ਉਸ ਦੀ ਪਤਨੀ ਨੂੰ ਚਾਰ ਜਨਵਰੀ ਦੀ ਅੱਧੀ ਰਾਤ ਅਮਰੀਕਾ ਲਿਆਂਦਾ ਗਿਆ। ਅਮਰੀਕਾ ਫੌਜ ਦਾ ਜਹਾਜ਼ ਨਿਊਯਾਰਕ ਦੇ ਸਟੁਅਰਟ ਏਅਰ ਨੈਸ਼ਨਲ ਗਾਰਡ ਬੇਸ ਵਿਚ ਉਤਰਿਆ। ਉਸ ਵੇਲੇ ਨਿਕੋਲਸ ਨੂੰ ਹੱਥਕੜੀ ਪਾਏ ਦੇਖਿਆ ਗਿਆ।

Advertisement

ਇਸ ਤੋਂ ਬਾਅਦ ਨਿਕੋਲਸ ਨੂੰ ਨਿਊਯਾਰਕ ਸਿਟੀ ਦੇ ਮੈਨਹਟਨ ਲਿਜਾਇਆ ਗਿਆ ਜਿਥੇ ਕਾਨੂੰਨੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਨਿਕੋਲਸ ’ਤੇ ਡਰੱਗ ਤੇ ਹਥਿਆਰ ਤਸਕਰੀ ਦੇ ਦੋਸ਼ ਹੇਠ ਕੇਸ ਚੱਲੇਗਾ।

Advertisement

ਇਸ ਤੋਂ ਇਕ ਦਿਨ ਪਹਿਲਾਂ ਅਮਰੀਕਾ ਨੇ ਵੈਨਜ਼ੁਏਲਾ ’ਤੇ ਹਮਲਾ ਕਰ ਕੇ ਉਨ੍ਹਾਂ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਕਾਬੂ ਕੀਤਾ ਸੀ। ਨਿਕੋਲਸ ਨੂੰ ਕਾਬੂ ਕਰਦਿਆਂ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਲਾਈਵ ਦੇਖਿਆ। ਇਸ ਤੋਂ ਬਾਅਦ ਟਰੰਪ ਨੇ ਕਿਹਾ ਕਿ ਨਿਕੋਲਸ ਦੇ ਵਫਾਦਾਰ ਜੇ ਉਨ੍ਹਾਂ ਨਾਲ ਹੀ ਰਹਿੰਦੇ ਹਨ ਤਾਂ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਸਕਦਾ ਹੈ। ਟਰੰਪ ਨੇ ਦਾਅਵਾ ਕੀਤਾ ਸੀ ਅਮਰੀਕਾ ਇਹ ਤੈਅ ਕਰੇਗਾ ਕਿ ਵੈਨਜ਼ੁਏਲਾ ਦਾ ਅਗਲਾ ਆਗੂ ਕੌਣ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਕੋਲ ਇਸ ਵੇਲੇ ਵਿਸ਼ਵ ਦੀਆਂ ਸਭ ਤੋਂ ਮਜ਼ਬੂਤ ਤੇਲ ਕੰਪਨੀਆਂ ਹਨ ਤੇ ਇਹ ਕੰਪਨੀਆਂ ਹੀ ਵੈਨਜ਼ੁਏਲਾ ਦੇ ਤੇਲ ਖੇਤਰ ਵਿਚ ਸਰਗਰਮ ਭੂਮਿਕਾ ਅਦਾ ਕਰਨਗੀਆਂ। ਟਰੰਪ ਨੇ ਕਿਹਾ ਕਿ ਨਿਕੋਲਸ ਨੇ ਜੇਲ੍ਹਾਂ ਦੇ ਕੈਦੀਆਂ ਤੇ ਡਰੱਗ ਮਾਫੀਆ ਨੂੰ ਦੇਸ਼ ਤੋਂ ਬਾਹਰ ਭੇਜਿਆ ਜੋ ਮੁਆਫੀ ਯੋਗ ਨਹੀਂ ਹੈ। ਇਸ ਕਰ ਕੇ ਅਮਰੀਕਾ ਨੇ ਫੌਜੀ ਕਾਰਵਾਈ ਕੀਤੀ।

One of the helicopters believed to be carrying Venezuela's President Nicolas Maduro and his wife Cilia Flores arrives after they were captured overnight in Venezuela by U.S. forces, at the Westside Heliport in New York City, U.S. January 3, 2026. REUTERS/Jeenah Moon TPX IMAGES OF THE DAY

ਜ਼ਿਕਰਯੋਗ ਹੈ ਕਿ ਸੀਆਈਏ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਨਿਕੋਲਸ ਦੀ ਲੋਕੇਸ਼ਨ ਨੂੰ ਟਰੈਕ ਕੀਤਾ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ। ਇਹ ਵੀ ਪਤਾ ਲੱਗਿਆ ਹੈ ਕਿ ਵੈਨਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਤੇ ਉਸ ਦੀ ਪਤਨੀ ਦੀ ਖਿੱਚ ਧੂਹ ਵੀ ਕੀਤੀ ਗਈ।

Advertisement
×