AI Express pilot dies in national capital ਸ੍ਰੀਨਗਰ ਤੋਂ ਉਡਾਣ ਭਰ ਕੇ ਆਏ ਏਅਰ ਇੰਡੀਆ ਐਕਸਪ੍ਰੈੱਸ ਦੇ ਪਾਇਲਟ ਦੀ ਦਿੱਲੀ ’ਚ ਮੌਤ
ਨਵੀਂ ਦਿੱਲੀ, 10 ਅਪਰੈਲ
AI Express pilot dies in national capital ਸ੍ਰੀਨਗਰ ਤੋਂ ਉਡਾਣ ਭਰਨ ਵਾਲੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਪਾਇਲਟ ਦੀ ਦਿੱਲੀ ਹਵਾਈ ਅੱਡੇ ਉੱਤੇ ਉਤਰਨ ਤੋਂ ਕੁਝ ਦੇਰ ਬਾਅਦ ਸਿਹਤ ਵਿਗੜਨ ਕਰਕੇ ਮੌਤ ਹੋ ਗਈ। ਇਹ ਜਾਣਕਾਰੀ ਇਕ ਸੂਤਰ ਨੇ ਦਿੱਤੀ ਹੈ।
ਪਾਇਲਟ, ਜਿਸ ਦੀ ਉਮਰ 30 ਸਾਲ ਦੱਸੀ ਜਾਂਦੀ ਹੈ, ਸ੍ਰੀਨਗਰ ਤੋਂ ਦਿੱਲੀ ਲਈ ਉਡਾਣ ਲੈ ਕੇ ਆਇਆ ਸੀ। ਦਿੱਲੀ ਹਵਾਈ ਅੱਡੇ ’ਤੇ ਉਤਰਨ ਮੌਕੇ ਉਸ ਦੀ ਸਿਹਤ ਠੀਕ ਨਹੀਂ ਸੀ। ਸੂਤਰ ਨੇ ਕਿਹਾ ਕਿ ਪਾਇਲਟ ਨੂੰ ਫੌਰੀ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਏਅਰਲਾਈਨ ਦੇ ਬੁਲਾਰੇ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ, ‘‘ਸਾਨੂੰ ਆਪਣੇ ਇਕ ਸਾਥੀ ਦੀ ਮੌਤ ਦਾ ਬੇਹੱਦ ਦੁੱਖ ਹੈ...।’’ ਹੋਰ ਵੇਰਵਿਆਂ ਦਾ ਪਤਾ ਨਹੀਂ ਲੱਗ ਸਕਿਆ।
ਬੁਲਾਰੇ ਨੇ ਕਿਹਾ, ‘‘ਅਸੀਂ ਸਾਰੇ ਸਬੰਧਤਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਵੇਲੇ ਨਿੱਜਤਾ ਦਾ ਸਤਿਕਾਰ ਕਰਨ ਅਤੇ ਬੇਲੋੜੀਆਂ ਅਟਕਲਾਂ ਤੋਂ ਬਚਣ, ਜਦੋਂ ਕਿ ਅਸੀਂ ਸਬੰਧਤ ਅਧਿਕਾਰੀਆਂ ਨੂੰ ਸਹੀ ਪ੍ਰਕਿਰਿਆ ਵਿੱਚ ਸਹਾਇਤਾ ਕਰਨ ਲਈ ਵਚਨਬੱਧ ਹਾਂ।’’-ਪੀਟੀਆਈ