ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Air India plane crash: ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਸਰਕਾਰ ਵੱਲੋਂ ਉੱਚ ਪੱਧਰੀ ਪੈਨਲ ਦਾ ਗਠਨ

ਨਵੀਂ ਦਿੱਲੀ, 14 ਜੂਨ ਏਅਰ ਇੰਡੀਆ ਦੇ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਆਪਕ ਦਿਸ਼ਾ-ਨਿਰਦੇਸ਼ਾਂ ਦਾ ਸੁਝਾਅ ਦੇਣ ਲਈ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਵਿੱਚ ਇੱਕ ਉੱਚ-ਪੱਧਰੀ ਬਹੁ-ਅਨੁਸ਼ਾਸਨੀ...
Photo: @narendramodi/X
Advertisement

ਨਵੀਂ ਦਿੱਲੀ, 14 ਜੂਨ

ਏਅਰ ਇੰਡੀਆ ਦੇ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਆਪਕ ਦਿਸ਼ਾ-ਨਿਰਦੇਸ਼ਾਂ ਦਾ ਸੁਝਾਅ ਦੇਣ ਲਈ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਵਿੱਚ ਇੱਕ ਉੱਚ-ਪੱਧਰੀ ਬਹੁ-ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਇਹ ਕਮੇਟੀ ਸਬੰਧਤ ਸੰਗਠਨਾਂ ਵੱਲੋਂ ਕੀਤੀਆਂ ਜਾ ਰਹੀਆਂ ਹੋਰ ਜਾਂਚਾਂ ਦਾ ਬਦਲ ਨਹੀਂ ਹੋਵੇਗੀ। ਮੰਤਰਾਲੇ ਨੇ ਕਿਹਾ ਕਿ ਪੈਨਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਅਤੇ ਸੰਭਾਲਣ ਲਈ SOPs (ਮਿਆਰੀ ਸੰਚਾਲਨ ਪ੍ਰਕਿਰਿਆਵਾਂ) ਬਣਾਉਣ ’ਤੇ ਧਿਆਨ ਕੇਂਦਰਿਤ ਕਰੇਗਾ ਅਤੇ ਆਪਣੀ ਰਿਪੋਰਟ ਤਿੰਨ ਮਹੀਨਿਆਂ ਵਿੱਚ ਪ੍ਰਕਾਸ਼ਿਤ ਕਰੇਗਾ।

Advertisement

ਇੱਥੇ ਦੱਸਣਾ ਬਣਦਾ ਹੈ ਕਿ 12 ਜੂਨ ਨੂੰ ਬੋਇੰਗ 787-8 ਜਹਾਜ਼ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ 241 ਲੋਕਾਂ ਸਮੇਤ ਕਈ ਹੋਰਾਂ ਦੀ ਮੌਤ ਹੋ ਗਈ। ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਪਹਿਲਾਂ ਹੀ ਇਸ ਭਿਆਨਕ ਹਾਦਸੇ ਦੀ ਜਾਂਚ ਕਰ ਰਿਹਾ ਹੈ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਉੱਚ ਪੱਧਰੀ ਪੈਨਲ ਹਾਦਸੇ ਦੇ ਮੂਲ ਕਾਰਨ ਦਾ ਪਤਾ ਲਗਾਏਗਾ ਅਤੇ ਯੋਗਦਾਨ ਪਾਉਣ ਵਾਲੇ ਕਾਰਕਾਂ ਦਾ ਮੁਲਾਂਕਣ ਕਰੇਗਾ, ਜਿਸ ਵਿੱਚ ਮਕੈਨੀਕਲ ਖਰਾਬੀ, ਮਨੁੱਖੀ ਗਲਤੀ, ਮੌਸਮ ਦੀਆਂ ਸਥਿਤੀਆਂ, ਰੈਗੂਲੇਟਰੀ ਪਾਲਣਾ ਅਤੇ ਹੋਰ ਕਾਰਨ ਸ਼ਾਮਲ ਹਨ। ਇਹ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ "ਲੋੜੀਂਦੇ ਸੁਧਾਰਾਂ ਦੀ ਸਿਫ਼ਾਰਸ਼ ਕਰੇਗਾ ਅਤੇ ਢੁਕਵੇਂ SOPs ਤਿਆਰ ਕਰੇਗਾ। -ਪੀਟੀਆਈ

 

Advertisement
Tags :
Air India Plane crash