ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Air India Plane crash: ਪ੍ਰਧਾਨ ਮੰਤਰੀ ਵੱਲੋਂ ਹਾਲਾਤ ਦਾ ਜਾਇਜ਼ਾ; ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਅਹਿਮਦਾਬਾਦ ਪੁੱਜਣ ਦੇ ਨਿਰਦੇਸ਼

ਟ੍ਰਿਬਿਊਨ ਨਿਊਜ਼ ਸਰਵਿਸਨਵੀਂ ਦਿੱਲੀ, 12 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨਾਲ ਗੱਲ ਕੀਤੀ ਅਤੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਹਾਦਸਾਗ੍ਰਸਤ ਹੋਏ ਜਹਾਜ਼ ਮਗਰੋਂ ਹਾਲਾਤ ਦਾ ਜਾਇਜ਼ਾ ਲਿਆ। ਏਅਰ ਇੰਡੀਆ ਦੀ ਅਹਿਮਦਾਬਾਦ...
Ahmedabad: Debris of an Air India plane that crashed moments after taking off from the Ahmedabad airport, Thursday, June 12, 2025. (PTI Photo)
Advertisement
ਟ੍ਰਿਬਿਊਨ ਨਿਊਜ਼ ਸਰਵਿਸਨਵੀਂ ਦਿੱਲੀ, 12 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨਾਲ ਗੱਲ ਕੀਤੀ ਅਤੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਹਾਦਸਾਗ੍ਰਸਤ ਹੋਏ ਜਹਾਜ਼ ਮਗਰੋਂ ਹਾਲਾਤ ਦਾ ਜਾਇਜ਼ਾ ਲਿਆ। ਏਅਰ ਇੰਡੀਆ ਦੀ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਉਡਾਣ ਵਿਚ 242 ਯਾਤਰੀ ਸਵਾਰ ਸਨ। ਪ੍ਰਧਾਨ ਮੰਤਰੀ ਨੇ ਨਾਇਡੂ ਨੂੰ ਹਾਦਸੇ ਵਾਲੀ ਥਾਂ ’ਤੇ ਪਹੁੰਚਣ ਅਤੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।

Advertisement

ਸੀਨੀਅਰ ਅਧਿਕਾਰੀ ਨੇ ਕਿਹਾ, ‘‘ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਪ੍ਰਭਾਵਿਤ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਹਰ ਜ਼ਰੂਰੀ ਸਹਾਇਤਾ ਦਿੱਤੀ ਜਾਵੇ ਅਤੇ ਨਿਯਮਤ ਅਪਡੇਟਸ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇ।’’ ਸ਼ਹਿਰੀ ਹਵਾਬਾਜ਼ੀ ਮੰਤਰੀ ਦੇ ਦਫ਼ਤਰ ਦੇ ਇੱਕ ਬਿਆਨ ਅਨੁਸਾਰ, ਸਾਰੀਆਂ ਸਬੰਧਤ ਏਜੰਸੀਆਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ, ਅਤੇ ਕੇਂਦਰੀ ਅਤੇ ਸੂਬਾਈ ਟੀਮਾਂ ਰਾਹਤ ਤੇ ਬਚਾਅ ਕਾਰਜਾਂ ਮੇਘਾਨੀਨਗਰ ਵੱਲ ਰਵਾਨਾ ਹੋ ਗਈਆਂ ਹਨ।

Advertisement
Tags :
Ahmedabad plane crashAir India Plane crash