ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਕਿ ਦਹਿਸ਼ਤੀ ਕੈਂਪਾਂ ਉੱਤੇ ‘ਹਵਾਈ ਹਮਲੇ: ਡੋਵਾਲ ਨੇ ਅਮਰੀਕੀ ਵਿਦੇਸ਼ ਮੰਤਰੀ ਨੂੰ ਦਿੱਤੀ ਜਾਣਕਾਰੀ

India briefs US on 'targeted airstrikes' on terror camps in Pakistan
City view during the blackout, after Indias strikes in Muzaffarabad. Reuter
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 7 ਮਈ
ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਆਪਣੇ ਅਮਰੀਕੀ ਹਮਰੁਤਬਾ ਅਤੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੂੰ ਪਾਕਿਸਤਾਨ ਵਿੱਚ ਭਾਰਤੀ ਹਥਿਆਰਬੰਦ ਬਲਾਂ ਵੱਲੋਂ ਨੌਂ ਦਹਿਸ਼ਤੀ ਕੈਂਪਾਂ 'ਤੇ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਹੈ। ਅਮਰੀਕਾ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਬਿਆਨ ਵਿੱਚ ਕਿਹਾ, ‘‘ਹਮਲਿਆਂ ਤੋਂ ਥੋੜ੍ਹੀ ਦੇਰ ਬਾਅਦ, ਐੱਨਐੱਸਏ ਅਜੀਤ ਡੋਵਾਲ ਨੇ ਆਪਣੇ ਅਮਰੀਕੀ ਹਮਰੁਤਬਾ ਅਤੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ।’’
ਭਾਰਤ ਨੇ ਬੁੱਧਵਾਰ ਵੱਡੇ ਤੜਕੇ ਕੀਤੇ ਮਿਜ਼ਾਈਲ ਹਮਲਿਆਂ ਵਿੱਚ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ) ਵਿਚਲੇ ਦਹਿਸ਼ਤੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ। ਰੱਖਿਆ ਮੰਤਰਾਲੇ ਮੁਤਾਬਕ ਸਰਹੱਦ ਪਾਰ ਦਹਿਸ਼ਤੀ ਯੋਜਨਾਬੰਦੀ ਦੀਆਂ ਜੜ੍ਹਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਦਹਿਸ਼ਤਗਰਦਾਂ ਦੇ ਨੌਂ ਬੁਨਿਆਦੀ ਢਾਂਚਿਆਂ ਨੂੰ ਮੁੱਖ ਰੱਖ ਕੇ ਹਮਲੇ ਕੀਤੇ ਗਏ।
ਅਮਰੀਕਾ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਭਰੋਸੇਯੋਗ ਸੁਰਾਗ, ਤਕਨੀਕੀ ਖੁਫੀਆ ਜਾਣਕਾਰੀ, ਬਚੇ ਹੋਏ ਲੋਕਾਂ ਦੀਆਂ ਗਵਾਹੀਆਂ ਅਤੇ ਹੋਰ ਸਬੂਤ ਇਕੱਠੇ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਭਾਰਤ ਨੇ ਪਹਿਲਗਾਮ ਹਮਲੇ ਨੂੰ ਅੰਜਾਮ ਦੇਣ ਵਿੱਚ ਪਾਕਿਸਤਾਨ ਸਥਿਤ ਅਤਿਵਾਦੀਆਂ ਦੀ ਸ਼ਮੂਲੀਅਤ ਦੀ ਪਛਾਣ ਕੀਤੀ ਹੈ। ਬਿਆਨ ਵਿਚ ਲਿਖਿਆ ਗਿਆ ਹੈ, ‘‘ਇਹ ਉਮੀਦ ਕੀਤੀ ਜਾ ਰਹੀ ਸੀ ਕਿ ਪਾਕਿਸਤਾਨ ਅਤਿਵਾਦੀਆਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲੇ ਬੁਨਿਆਦੀ ਢਾਂਚੇ ਵਿਰੁੱਧ ਕਾਰਵਾਈ ਕਰੇਗਾ। ਇਸ ਦੀ ਬਜਾਏ, ਪਿਛਲੇ ਪੰਦਰਵਾੜੇ ਦੌਰਾਨ, ਪਾਕਿਸਤਾਨ ਨੇ ਇਨਕਾਰ ਕੀਤਾ ਹੈ ਅਤੇ ਭਾਰਤ ਵਿਰੁੱਧ ਝੂਠੇ ਫਲੈਗ ਓਪਰੇਸ਼ਨਾਂ ਦੇ ਦੋਸ਼ ਲਗਾਏ ਹਨ।’’ -ਪੀਟੀਆਈ
Advertisement