DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਏਕੇ ਦੀਆਂ ਕੋਸ਼ਿਸ਼ਾਂ ਲਈ ਸੱਦੀ ਬੈਠਕ ਬੇਨਤੀਜਾ, ਅਗਲੇ ਗੇੜ ਦੀ ਬੈਠਕ 18 ਨੂੰ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚਲਦੀ ਬੈਠਕ ’ਚੋਂ ਉੱਠ ਕੇ ਚਲੇ ਗਏ
  • fb
  • twitter
  • whatsapp
  • whatsapp
featured-img featured-img
ਮੀਟਿੰਗ ਉਪਰੰਤ ਪਾਤੜਾਂ ਵਿਖੇ ਸਾਂਝੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੋਵਾਂ ਧਿਰਾਂ ਦੇ ਕਿਸਾਨ ਆਗੂ।
Advertisement

ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ

ਪਟਿਆਲਾ/ਪਾਤੜਾਂ 13 ਜਨਵਰੀ

Advertisement

ਸੰਯੁਕਤ ਕਿਸਾਨ ਮੋਰਚਾ (ਐੈੱਸਕੇਐੱਮ) ਅਤੇ ਸ਼ੰਭੂ ਤੇ ਖਨੌਰੀ ਬਾਰਡਰ ਉੱਤੇ ਡਟੀਆਂ ਦੋ ਫੋਰਮਾਂ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ(ਕੇਐੱਮਐੱਮ) ਵਿਚਾਲੇ ਏਕਤਾ ਨੂੰ ਲੈ ਕੇ ਪਾਤੜਾਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਚ ਅੱਜ ਹੋਈ ਬੈਠਕ ਬੇਨਤੀਜਾ ਰਹੀ। ਬੈਠਕ ਕਿਸੇ ਤਣ ਪੱਤਣ ਨਾ ਲੱਗਣ ਕਰਕੇ ਅਗਲੇ ਗੇੜ ਦੀ ਬੈਠਕ ਹੁਣ 18 ਜਨਵਰੀ ਨੂੰ ਹੋਵੇਗੀ। ਕਾਬਿਲੇਗੌਰ ਹੈ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚੱਲਦੀ ਬੈਠਕ ਵਿਚੋਂ ਉੱਠ ਕੇ ਚਲੇ ਗਏ ਸਨ। ਉਨ੍ਹਾਂ ਬਾਹਰ ਖੜ੍ਹੇ ਪੱਤਰਕਾਰਾਂ ਨਾਲ ਵੀ ਕੋਈ ਗੱਲ ਨਹੀਂ ਕੀਤੀ। ਉਂਂਝ ਅੱਜ ਦੀ ਬੈਠਕ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ, ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨ ਪਾਲ, ਯੁੱਧਵੀਰ ਸਿੰਘ, ਅਭਿਮੰਨਿਓ ਕੋਹਾੜ, ਸਰਵਣ ਸਿੰਘ ਪੰਧੇਰ, ਇੰਦਰਜੀਤ ਸਿੰਘ ਕੋਟ ਬੁੱਢਾ, ਲਖਵਿੰਦਰ ਸਿੰਘ ਔਲਖ, ਸੁਖਜਿੰਦਰ ਸਿੰਘ ਹਰਦੋ ਝੰਡੇ ਆਦਿ ਅਗਲੇ ਸੰਘਰਸ਼ ਦੀ ਰੂਪ ਰੇਖਾ ਸਬੰਧੀ ਵਿਚਾਰ ਚਰਚਾ ਕਰਨ ਲਈ ਸ਼ਾਮਲ ਹੋਏ ਸਨ।

Advertisement
×