ਬਿਨਾਂ ਸੋਚ-ਵਿਚਾਰ ਅਗਾਊਂ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ: ਸੁਪਰੀਮ ਕੋਰਟ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਗੰਭੀਰ ਅਪਰਾਧਾਂ ਨਾਲ ਜੁੜੇ ਮਾਮਲਿਆਂ ’ਚ ਅਗਾਊਂ ਜ਼ਮਾਨਤ ਬਿਨਾਂ ਵਿਚਾਰ ਕੀਤੇ ਨਹੀਂ ਦਿੱਤੀ ਜਾਣੀ ਚਾਹੀਦੀ ਹੈ। ਜਸਟਿਸ ਵਿਕਰਮ ਨਾਥ, ਸੰਜੇ ਕਰੋਲ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਹੱਤਿਆ ਦੇ ਇਕ ਮਾਮਲੇ ’ਚ...
Advertisement
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਗੰਭੀਰ ਅਪਰਾਧਾਂ ਨਾਲ ਜੁੜੇ ਮਾਮਲਿਆਂ ’ਚ ਅਗਾਊਂ ਜ਼ਮਾਨਤ ਬਿਨਾਂ ਵਿਚਾਰ ਕੀਤੇ ਨਹੀਂ ਦਿੱਤੀ ਜਾਣੀ ਚਾਹੀਦੀ ਹੈ। ਜਸਟਿਸ ਵਿਕਰਮ ਨਾਥ, ਸੰਜੇ ਕਰੋਲ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਹੱਤਿਆ ਦੇ ਇਕ ਮਾਮਲੇ ’ਚ ਚਾਰ ਮੁਲਜ਼ਮਾਂ ਨੂੰ ਅਗਾਊਂ ਜ਼ਮਾਨਤ ਦਿੱਤੇ ਜਾਣ ਦੇ ਹੁਕਮ ਨੂੰ ਖਾਰਜ ਕਰਦਿਆਂ ਇਹ ਟਿੱਪਣੀ ਕੀਤੀ। ਬੈਂਚ ਨੇ ਪਹਿਲੀ ਮਈ ਨੂੰ ਦਿੱਤੇ ਆਪਣੇ ਹੁਕਮਾਂ ’ਚ ਕਿਹਾ, ‘‘ਪਟਨਾ ਹਾਈ ਕੋਰਟ ਦੇ ਹੁਕਮ ’ਚ ਆਈਪੀਸੀ ਦੀਆਂ ਧਾਰਾਵਾਂ 302 ਅਤੇ 307 ਤਹਿਤ ਗੰਭੀਰ ਅਪਰਾਧਾਂ ਨਾਲ ਜੁੜੇ ਮਾਮਲੇ ’ਚ ਅਗਾਊਂ ਜ਼ਮਾਨਤ ਦੇਣ ਦਾ ਕੋਈ ਢੁੱਕਵਾਂ ਆਧਾਰ ਨਹੀਂ ਦੱਸਿਆ ਗਿਆ ਹੈ।’’ ਹੁਕਮ ’ਚ ਕਿਹਾ ਗਿਆ ਕਿ ਇਹ ਸਮਝ ਨਹੀਂ ਆਉਂਦਾ ਕਿ ਹੁਕਮ ਕਿਉਂ ਦਿੱਤਾ ਗਿਆ ਅਤੇ ਇਸ ’ਚ ਜੁਡੀਸ਼ਲ ਅਧਿਐਨ ਦੀ ਘਾਟ ਹੈ। -ਪੀਟੀਆਈ
Advertisement
Advertisement