ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਾੜ੍ਹੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਵਾਨਗੀ, ਕਣਕ ਦੇ ਮੁੱਲ ’ਚ 150 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 150 ਰੁਪਏ ਵਾਧੇ ਨਾਲ 2,425 ਰੁਪਏ ਪ੍ਰਤੀ ਕੁਇੰਟਲ ਕੀਤਾ
Advertisement

ਨਵੀਂ ਦਿੱਲੀ, 16 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਮਾਰਕੀਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਹਾੜ੍ਹੀ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ ਤਾਂ ਜੋ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਉਪਜ ਲਈ ਲਾਹੇਵੰਦ ਭਾਅ ਯਕੀਨੀ ਬਣਾਇਆ ਜਾ ਸਕੇ।

Advertisement

ਰੈਪਸੀਡ ਅਤੇ ਸਰ੍ਹੋਂ ਲਈ 300 ਰੁਪਏ ਪ੍ਰਤੀ ਕੁਇੰਟਲ, ਦਾਲ (ਮਸੂਰ) ਲਈ 275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਮਐਸਪੀ ਵਿੱਚ ਸਭ ਤੋਂ ਵੱਧ ਵਾਧੇ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਅੱਜ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਬੁੱਧਵਾਰ ਨੂੰ ਇਸ ਫੈਸਲੇ ਦਾ ਐਲਾਨ ਕੀਤਾ। ਛੋਲੇ, ਕਣਕ, ਕੇਸਫਲਾਵਰ ਅਤੇ ਜੌਂ ਲਈ ਕ੍ਰਮਵਾਰ 210 ਰੁਪਏ ਪ੍ਰਤੀ ਕੁਇੰਟਲ, 150 ਰੁਪਏ ਪ੍ਰਤੀ ਕੁਇੰਟਲ, 140 ਰੁਪਏ ਪ੍ਰਤੀ ਕੁਇੰਟਲ ਅਤੇ 130 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।

ਮਾਰਕੀਟਿੰਗ ਸੀਜ਼ਨ 2025-26 ਲਈ ਲਾਜ਼ਮੀ ਹਾੜੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ 2018-19 ਦੇ ਕੇਂਦਰੀ ਬਜਟ ਦੇ ਐਲਾਨ ਦੇ ਅਨੁਸਾਰ ਹੈ ਜਿਸ ਵਿੱਚ ਘੱਟੋ-ਘੱਟ 1.5 ਗੁਣਾ ਉਤਪਾਦਨ ਦੀ ਔਸਤ ਲਾਗਤ ਦੇ ਘੱਟੋ-ਘੱਟ 1.5 ਗੁਣਾ ਦੇ ਪੱਧਰ ’ਤੇ ਐੱਮਐੱਸਪੀ ਤੈਅ ਕੀਤਾ ਗਿਆ ਹੈ।  -ਏਐੱਨਆਈ

 

Advertisement
Tags :
Cabinet approves MSP hike for Rabi crops in 2025-26