ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਉੱਤਰ-ਪੂਰਬੀ ਹੜ੍ਹਾਂ ਵਿੱਚ ਘੱਟੋ-ਘੱਟ 34 ਮੌਤਾਂ; ਪ੍ਰਧਾਨ ਮੰਤਰੀ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ਼

ਅਦਿਤੀ ਟੰਡਨ​ ਨਵੀਂ ਦਿੱਲੀ, 3 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਅਤੇ ਮਨੀਪੁਰ ਦੇ ਰਾਜਪਾਲ ਅਜੈ ਭੱਲਾ ਨਾਲ ਖੇਤਰ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ...
ਫੋਟੋ ਏਐੱਨਆਈ।
Advertisement

ਅਦਿਤੀ ਟੰਡਨ​

ਨਵੀਂ ਦਿੱਲੀ, 3 ਜੂਨ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਅਤੇ ਮਨੀਪੁਰ ਦੇ ਰਾਜਪਾਲ ਅਜੈ ਭੱਲਾ ਨਾਲ ਖੇਤਰ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ’ਤੇ ਗੱਲਬਾਤ ਕੀਤੀ।

ਉਨ੍ਹਾਂ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਸਥਿਤੀ ਸੰਭਾਲਣ ਲਈ ਸੂਬੇ ਦੇ ਅਧਿਕਾਰੀਆਂ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਸਮਰਥਨ ਦਾ ਭਰੋਸਾ ਦਿੱਤਾ। ਫ਼ੋਨ ’ਤੇ ਗੱਲਬਾਤ ਤੋਂ ਬਾਅਦ ਹਿਮੰਤ ਸਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਸਾਮ ਵਿੱਚ ਮੌਜੂਦਾ ਹੜ੍ਹ ਦੀ ਸਥਿਤੀ ਬਾਰੇ ਜਾਣਕਾਰੀ ਲਈ ਫ਼ੋਨ ਕੀਤਾ। ਉਨ੍ਹਾਂ ਐਕਸ ’ਤੇ ਲਿਖਿਆ, ‘‘ਮੈਂ ਉਨ੍ਹਾਂ ਨੂੰ ਦੱਸਿਆ ਕਿ ਕਿਵੇਂ ਅਸਾਮ ਅਤੇ ਨਾਲ ਲੱਗਦੇ ਰਾਜਾਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਹੜ੍ਹ ਆਏ ਹਨ ਅਤੇ ਕਈ ਜਾਨਾਂ ਪ੍ਰਭਾਵਿਤ ਹੋਈਆਂ ਹਨ। ਪ੍ਰਧਾਨ ਮੰਤਰੀ ਨੂੰ ਰਾਜ ਸਰਕਾਰ ਦੁਆਰਾ ਕੀਤੇ ਗਏ ਰਾਹਤ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ।’’

ਅਸਾਮ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਚਿੰਤਾ ਪਰਗਟ ਕਰਦਿਆਂ ਰਾਜ ਦੇ ਰਾਹਤ ਅਤੇ ਪੁਨਰਵਾਸ ਯਤਨਾਂ ਲਈ ਕੇਂਦਰ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉੱਤਰ-ਪੂਰਬੀ ਖੇਤਰ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 34 ਲੋਕਾਂ ਦੀ ਮੌਤ ਹੋ ਗਈ ਹੈ। ਹੜ੍ਹਾਂ ਕਾਰਨ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ। ਉਧਰ ਮੌਸਮ ਵਿਭਾਗ ਨੇ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Advertisement
Tags :
Assam Floods