ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਜ਼ਾਦ ਸਵੇਰ ਦੀ ਪਹਿਲੀ ਚਾਹ’: ਤਿਹਾੜ ਜੇਲ੍ਹ ਤੋਂ ਰਿਹਾਈ ਦੇ ਇਕ ਦਿਨ ਬਾਅਦ ਮਨੀਸ਼ ਸਿਸੋਦੀਆ ਦਾ ਟਵੀਟ

ਪਾਰਟੀ ਦਫ਼ਤਰ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਨਗੇ ਮਨੀਸ਼ ਸਿਸੋਦੀਆ
ਐਕਸ ’ਤੇ ਸਾਂਝੀ ਕੀਤੀ ਪੋਸਟ ਦੋਰਾਨ ਆਪਣੀ ਪਤਨੀ ਨਾਲ ਚਾਹ ਦੀਆਂ ਚੁਸਕੀਆਂ ਲੈਣ ਮੌਕੇ ਸਿਸੋਦੀਆਂ। ਫੋਟੋ ਪੀਟੀਆਈ।
Advertisement

ਨਵੀਂ ਦਿੱਲੀ, 10 ਅਗਸਤ

ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਆਪਣੀ ਪਤਨੀ ਨਾਲ ਸਵੇਰ ਦੀ ਚਾਹ ਪੀਣ ਦੀ ਤਸਵੀਰ ਸਾਂਝੀ ਕੀਤੀ ਅਤੇ "17 ਮਹੀਨਿਆਂ ਬਾਅਦ ਆਜ਼ਾਦ ਸਵੇਰ ਦੀ ਪਹਿਲੀ ਚਾਹ" ਕੈਪਸ਼ਨ ਦਿੱਤਾ।ਸੁਪਰੀਮ ਕੋਰਟ ਵੱਲੋਂ ਸ਼ੁੱਕਰਵਾਰ ਨੂੰ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ‘ਐਕਸ’ 'ਤੇ ਇਹ ਉਹਨਾਂ ਦੀ ਇਹ ਪਹਿਲੀ ਪੋਸਟ ਹੈ।

Advertisement

 

ਇਸ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ਨਿੱਚਰਵਾਰ ਨੂੰ ਕਨਾਟ ਪਲੇਸ ਦੇ ਹਨੂੰਮਾਨ ਮੰਦਰ 'ਚ ਪੂਜਾ ਕਰਨ ਲਈ ਪੁੱਜੇ। ਇਸ ਮੌਕੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਦੌਰਾਨ ਪਾਰਟੀ ਦੇ ਸੈਂਕੜੇ ਵਰਕਰ ਉਨ੍ਹਾਂ ਦਾ ਸਵਾਗਤ ਕਰਨ ਲਈ ਮੰਦਰ ਵਿਚ ਇਕੱਠੇ ਹੋਏ ਸਨ, ਜਿਨ੍ਹਾਂ ਨੇ ਸਿਸੋਦੀਆ ਦੇ ਉਥੇ ਪਹੁੰਚਣ 'ਤੇ "ਜੈ ਸ਼੍ਰੀ ਰਾਮ" ਅਤੇ "ਜੈ ਹਨੂੰਮਾਨ" ਦੇ ਨਾਅਰੇ ਲਾਏ।ਇਸ ਮੌਕੇ ਸਿਸੋਦੀਆ ਨੇ ਕਿਹਾ ਕਿ ਭਗਵਾਨ ਹਨੂੰਮਾਨ ਦਿੱਲੀ ਦੇ ਸਾਰੇ ਲੋਕਾਂ ਦਾ ਭਲਾ ਕਰਨ। ਇਸ ਉਪਰੰਤ ਸਿਸੋਦੀਆ ਨੇ ਰਾਜਘਾਟ ’ਤੇ ਪੁੱਜ ਕੇ ਮਹਾਤਮਾ ਗਾਂਧੀ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ।

ਰਾਜਘਾਟ ’ਤੇ ਮਹਾਤਮਾ ਗਾਂਧੀ ਨੁੰ ਫੁੱਲ ਮਾਲਾਵਾਂ ਭੇਟ ਕਰਦੇ ਹੋਏ ‘ਆਪ’ ਆਗੂ ਮਨੀਸ਼ ਸਿਸੋਦੀਆ। ਫੋਟੋ ਪੀਟੀਆਈ।

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਨਫ਼ਰਤ ਅਤੇ ਬਦਲੇ ਦੀ ਰਾਜਨੀਤੀ ਨਾਲ ਕੁਝ ਵੀ ਹਾਸਲ ਨਹੀਂ ਹੋਵੇਗਾ ਅਤੇ ਉਮੀਦ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਜਲਦੀ ਹੀ ਜੇਲ੍ਹ ਤੋਂ ਬਾਹਰ ਹੋਣਗੇ।

ਇਸ ਉਪਰੰਤ ਸਿਸੋਦੀਆ ਰਾਜਘਾਟ ’ਤੇ ਜਾਣਗੇ ਅਤੇ ਫਿਰ ਡੀਡੀਯੂ ਮਾਰਗ ਸਥਿਤ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਮੀਡੀਆ ਨੂੰ ਸੰਬੋਧਿਤ ਕਰਨਗੇ, ਇਸ ਖੇਤਰ ਦੇ ਆਲੇ-ਦੁਆਲੇ ਸਵੇਰ ਤੋਂ ਹੀ ਭਾਰੀ ਪੁਲਸ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। -ਪੀਟੀਆਈ

Advertisement
Show comments