ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

PM briefed on Kashmir situation: ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ ਪਹੁੰਚੇ, ਹਵਾਈ ਅੱਡੇ ’ਤੇ ਕਸ਼ਮੀਰ ਦੇ ਹਾਲਾਤ ਬਾਰੇ ਜਾਣਕਾਰੀ ਲਈ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਸਮੇਤ ਹੋਰਨਾਂ ਆਲਮੀ ਆਗੂਆਂ ਵੱਲੋਂ ਦਹਿਸ਼ਤੀ ਹਮਲੇ ’ਚ ਗਈਆਂ ਜਾਨਾਂ ਨੂੰ ਲੈ ਕੇ ਸੰਵੇਦਨਾਵਾਂ ਜ਼ਾਹਿਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਹਵਾਈ ਅੱਡੇ ’ਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨਾਲ ਬੈਠਕ ਕਰਦੇ ਹੋਏ।
Advertisement
ਅਦਿਤੀ ਟੰਡਨ
ਨਵੀਂ ਦਿੱਲੀ, 22 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਊਦੀ ਅਰਬ ਦਾ ਦੋ ਰੋਜ਼ਾ ਦੌਰਾ ਵਿਚਾਲੇ ਛੱਡ ਕੇ ਬੁੱਧਵਾਰ ਤੜਕੇ ਦਿੱਲੀ ਪਰਤ ਆਏੇ ਹਨ। ਸ੍ਰੀ ਮੋਦੀ ਨੇ ਲੰਘੇ ਦਿਨ ਪਹਿਲਗਾਮ ਵਿਚ ਹੋਏ ਦਹਿਸ਼ਤੀ ਹਮਲੇ, ਜਿਸ ਵਿਚ 27 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਮਗਰੋਂ ਕਸ਼ਮੀਰ ਵਿਚ ਸੁਰੱਖਿਆ ਹਾਲਾਤ ਬਾਰੇ ਜਾਣਕਾਰੀ ਲਈ। ਇਸ ਮੌਕੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਵੀ ਮੌਜੂਦ ਸਨ।
ਸਰਕਾਰੀ ਸੂਤਰਾਂ ਨੇ ਕਿਹਾ, ‘‘ਦਿੱਲੀ ਪਹੁੰਚਣ ਤੋਂ ਤੁਰੰਤ ਬਾਅਦ, ਪ੍ਰਧਾਨ ਮੰਤਰੀ ਨੇ ਦਹਿਸ਼ਤੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਹਾਲਾਤ 'ਤੇ ਚਰਚਾ ਲਈ ਹਵਾਈ ਅੱਡੇ 'ਤੇ ਕੌਮੀ ਸੁਰੱਖਿਆ ਸਲਾਹਕਾਰ, ਵਿਦੇਸ਼ ਮੰਤਰੀ ਤੇ ਵਿਦੇਸ਼ ਸਕੱਤਰ ਨਾਲ ਸੰਖੇਪ ਮੀਟਿੰਗ ਕੀਤੀ।’’ ਦਹਿਸ਼ਤੀ ਹਮਲੇ ਦੇ ਮੱਦੇਨਜ਼ਰ ਸਰਕਾਰ ਸਾਰੇ ਵਿਕਲਪਾਂ ’ਤੇ ਵਿਚਾਰ ਕਰਨ ਮਗਰੋਂ ਅਗਲੀ ਕਾਰਵਾਈ ਬਾਰੇ ਸੁਚੱਜੇ ਢੰਗ ਨਾਲ ਫੈਸਲਾ ਕਰੇਗੀ।

ਕਾਬਿਲੇਗੌਰ ਹੈ ਕਿ ਦਹਿਸ਼ਤਗਰਦਾਂ ਨੇ ਮੰਗਲਵਾਰ ਸ਼ਾਮੀਂ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿਚ ਪ੍ਰਮੁੱਖ ਸੈਲਾਨੀ ਟਿਕਾਣੇ ਨੂੰ ਨਿਸ਼ਾਨਾ ਬਣਾਇਆ ਸੀ। ਇਸ ਹਮਲੇ ਵਿਚ ਘੱਟੋ ਘੱਟ 26 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ ਜਦੋਂਕਿ ਕਈ ਹੋਰ ਜ਼ਖ਼ਮੀ ਹੋ ਗਏ ਸਨ। ਮ੍ਰਿਤਕਾਂ ਵਿਚ ਦੋ ਵਿਦੇਸ਼ੀ ਨਾਗਰਿਕ-ਇਕ ਯੂਏਈ ਤੇ ਦੂਜਾ ਨੇਪਾਲ ਦਾ ਅਤੇ ਦੋ ਮੁਕਾਮੀ ਲੋਕ ਵੀ ਸ਼ਾਮਲ ਹਨ। ਦਹਿਸ਼ਤੀ ਹਮਲੇ ਵਿਚ ਮਾਰੇ ਗਏ ਵਿਅਕਤੀਆਂ ਵਿਚੋਂ ਪੰਜ ਜਣੇ ਮਹਾਰਾਸ਼ਟਰ ਨਾਲ ਸਬੰਧਤ ਹਨ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਉਨ੍ਹਾਂ ਨੂੰ ਵਾਪਸ ਲਿਆਉਣ ਦੇ ਪ੍ਰਬੰਧਾਂ ਬਾਰੇ ਰਸਮੀ ਬੇਨਤੀ ਕੀਤੀ ਹੈ। ਗੱਲਬਾਤ ਦੌਰਾਨ, ਸ਼ਿੰਦੇ ਨੇ ਨਾਇਡੂ ਨੂੰ ਜੰਮੂ-ਕਸ਼ਮੀਰ ਵਿੱਚ ਫਸੇ ਮਹਾਰਾਸ਼ਟਰ ਦੇ ਸੈਲਾਨੀਆਂ ਨੂੰ ਵਾਪਸ ਲਿਆਉਣ ਲਈ ਇੱਕ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕਰਨ ਦੀ ਬੇਨਤੀ ਵੀ ਕੀਤੀ। ਨਾਇਡੂ ਨੇ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਭਰੋਸਾ ਦਿੱਤਾ ਕਿ ਫਸੇ ਹੋਏ ਸੈਲਾਨੀਆਂ ਦੀ ਸੂਚੀ ਮਿਲਣ ਤੋਂ ਬਾਅਦ, ਉਨ੍ਹਾਂ ਨੂੰ ਇੱਕ ਵਿਸ਼ੇਸ਼ ਉਡਾਣ ਰਾਹੀਂ ਮੁੰਬਈ ਲਿਆਉਣ ਦਾ ਪ੍ਰਬੰਧ ਕੀਤਾ ਜਾਵੇਗਾ।

Advertisement

ਇਸ ਦੌਰਾਨ ਦਹਿਸ਼ਤੀ ਹਮਲੇ ਵਿਚ ਗਈਆਂ ਜਾਨਾਂ ਨੂੰ ਲੈਕੇ ਵੱਖ ਵੱਖ ਮੁਲਕਾਂ ਦੇ ਆਗੂਆਂ ਵੱਲੋਂ ਸੰਵੇਦਨਾਵਾਂ ਦਾ ਸਿਲਸਿਲਾ ਜਾਰੀ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਰਾਤ ਮੋਦੀ ਨਾਲ ਗੱਲ ਕੀਤੀ ਅਤੇ ਜਾਨੀ ਨੁਕਸਾਨ ’ਤੇ ਸੰਵੇਦਨਾ ਪ੍ਰਗਟ ਕੀਤੀ।
ਇਸ ਤੋਂ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇੱਕ ਪੱਤਰ ਲਿਖ ਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਸੀ। ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਵੀ UAE ਵਾਂਗ ਸੰਵੇਦਨਾ ਭੇਜੀ ਹੈ। ਉਧਰ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਟਵੀਟ ਕੀਤਾ, "ਪਹਿਲਗਾਮ ਵਿੱਚ ਹੋਏ ਦਹਿਸ਼ਤੀ ਹਮਲੇ ਦੇ ਪੀੜਤਾਂ ਪ੍ਰਤੀ ਡੂੰਘੀ ਸੰਵੇਦਨਾ। ਨੇਪਾਲ ਭਾਰਤ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਅਤਿਵਾਦ ਦੀ ਸਖ਼ਤ ਨਿੰਦਾ ਕਰਦਾ ਹੈ। ਪੀੜਤਾਂ ਵਿੱਚ ਇੱਕ ਨੇਪਾਲੀ ਨਾਗਰਿਕ ਦੇ ਮਾਰੇ ਜਾਣ ਦੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਲਈ ਨਜ਼ਦੀਕੀ ਤਾਲਮੇਲ ਸਥਾਪਤ ਕੀਤਾ ਗਿਆ ਹੈ ਅਤੇ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।’’

Advertisement
Tags :
Pahalgam terror attack