BBMB water row: ਸੋਮਵਾਰ ਨੂੰ ਸੁਪਰੀਮ ਕੋਰਟ ਦਾ ਰੁਖ਼ ਕਰੇਗੀ ਪੰਜਾਬ ਸਰਕਾਰ
ਚਰਨਜੀਤ ਭੁੱਲਰ
ਚੰਡੀਗੜ੍ਹ, 11 ਮਈ
ਪੰਜਾਬ ਸਰਕਾਰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹਾਈ ਕੋਰਟ ਦੇ ਫੈਸਲੇ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਐਡਵੋਕੇਟ ਜਨਰਲ ਦਫਤਰ ਨੇ ਇਸ ਬਾਰੇ ਪਟੀਸ਼ਨ ਨੂੰ ਅੰਤਿਮ ਛੋਹਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੰਗਲ ਡੈਮ ਤੋਂ ਵਾਧੂ ਪਾਣੀ ਛੱਡਣ ਦੀ ਮੁੜ ਕੋਸ਼ਿਸ਼ ਦੇ ਮੱਦੇਨਜ਼ਰ ਕਿਹਾ ਹੈ ਕਿ ਉਹ ਪੰਜਾਬ ਦੇ ਪਾਣੀ ’ਤੇ ਡਾਕਾ ਹਰਗਿਜ਼ ਨਹੀਂ ਪੈਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਸਾਜ਼ਿਸ਼ ਖਿਲਾਫ ਉਹ ਡਟ ਕੇ ਖੜ੍ਹਨਗੇ।
ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ 'ਤੇ BBMB ਆਪਣੀਆਂ ਗੰਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿੱਥੇ ਪੰਜਾਬ ਆਪਣੀ ਸਰਹੱਦ 'ਤੇ ਮੁਸਤੈਦੀ ਨਾਲ ਪਾਕਿਸਤਾਨ ਦੇ ਖ਼ਿਲਾਫ਼ ਡਟਿਆ ਹੋਇਆ ਹੈ, ਉੱਥੇ ਹੀ ਕੇਂਦਰ ਵਿੱਚ ਬੈਠੀ ਬੀਜੇਪੀ ਸਰਕਾਰ BBMB ਦੇ ਅਧਿਕਾਰੀਆਂ ਰਾਹੀਂ ਇੱਕ ਵਾਰ ਫਿਰ ਪੰਜਾਬ ਦੇ ਪਾਣੀ 'ਤੇ ਡਾਕਾ ਮਾਰਨ ਜਾ ਰਹੀ ਹੈ। ਮੈਂ…
— Bhagwant Mann (@BhagwantMann) May 11, 2025
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰਿਆਂ ’ਤੇ ਬੀਬੀਐੱਮਬੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਆਪਣੀ ਸਰਹੱਦ ’ਤੇ ਮੁਸਤੈਦੀ ਨਾਲ ਪਾਕਿਸਤਾਨ ਖਿਲਾਫ ਡਟਿਆ ਹੋਇਆ ਹੈ ਤਾਂ ਉਸ ਵੇਲੇ ਹੀ ਕੇਂਦਰ ਦੀ ਭਾਜਪਾ ਸਰਕਾਰ ਬੀਬੀਐੱਮਬੀ ਦੇ ਅਧਿਕਾਰੀਆਂ ਰਾਹੀਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਜਾ ਰਹੀ ਹੈ।