BBMB water row: ਸੋਮਵਾਰ ਨੂੰ ਸੁਪਰੀਮ ਕੋਰਟ ਦਾ ਰੁਖ਼ ਕਰੇਗੀ ਪੰਜਾਬ ਸਰਕਾਰ
ਪੰਜਾਬ ਦੇ ਪਾਣੀਆਂ ’ਤੇ ਡਾਕਾ ਹਰਗਿਜ਼ ਨਹੀਂ ਪੈਣ ਦਿਆਂਗੇੇ: ਭਗਵੰਤ ਮਾਨ
Advertisement
ਚਰਨਜੀਤ ਭੁੱਲਰ
ਚੰਡੀਗੜ੍ਹ, 11 ਮਈ
Advertisement
ਪੰਜਾਬ ਸਰਕਾਰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹਾਈ ਕੋਰਟ ਦੇ ਫੈਸਲੇ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਐਡਵੋਕੇਟ ਜਨਰਲ ਦਫਤਰ ਨੇ ਇਸ ਬਾਰੇ ਪਟੀਸ਼ਨ ਨੂੰ ਅੰਤਿਮ ਛੋਹਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੰਗਲ ਡੈਮ ਤੋਂ ਵਾਧੂ ਪਾਣੀ ਛੱਡਣ ਦੀ ਮੁੜ ਕੋਸ਼ਿਸ਼ ਦੇ ਮੱਦੇਨਜ਼ਰ ਕਿਹਾ ਹੈ ਕਿ ਉਹ ਪੰਜਾਬ ਦੇ ਪਾਣੀ ’ਤੇ ਡਾਕਾ ਹਰਗਿਜ਼ ਨਹੀਂ ਪੈਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਸਾਜ਼ਿਸ਼ ਖਿਲਾਫ ਉਹ ਡਟ ਕੇ ਖੜ੍ਹਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰਿਆਂ ’ਤੇ ਬੀਬੀਐੱਮਬੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਆਪਣੀ ਸਰਹੱਦ ’ਤੇ ਮੁਸਤੈਦੀ ਨਾਲ ਪਾਕਿਸਤਾਨ ਖਿਲਾਫ ਡਟਿਆ ਹੋਇਆ ਹੈ ਤਾਂ ਉਸ ਵੇਲੇ ਹੀ ਕੇਂਦਰ ਦੀ ਭਾਜਪਾ ਸਰਕਾਰ ਬੀਬੀਐੱਮਬੀ ਦੇ ਅਧਿਕਾਰੀਆਂ ਰਾਹੀਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਜਾ ਰਹੀ ਹੈ।
Advertisement