ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

BBMB water row: ਕੇਂਦਰੀ ਗ੍ਰਹਿ ਮੰਤਰਾਲੇ ਦੀ ਮੀਟਿੰਗ ਸ਼ੁਰੂ

ਮੀਟਿੰਗ ’ਚ ਪੰਜਾਬ ਵੱਲੋਂ ਵਧੀਕ ਮੁੱਖ ਸਕੱਤਰ (ਗ੍ਰਹਿ) ਆਲੋਕ ਸ਼ੇਖਰ ਅਤੇ ਜਲ ਸਰੋਤ ਵਿਭਾਗ ਦੇ ਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਸ਼ਾਮਲ
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 2 ਮਈ

Advertisement

ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡੇ ਜਾਣ ਤੋਂ ਛਿੜੇ ਵਿਵਾਦ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੱਦੀ ਮੀਟਿੰਗ ਸ਼ੁਰੂ ਹੋ ਗਈ ਹੈ।

ਮੀਟਿੰਗ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਤੋਂ ਇਲਾਵਾ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਅਤੇ ਜਲ ਸ਼ਕਤੀ ਮੰਤਰਾਲੇ ਦੇ ਪ੍ਰਤੀਨਿਧ ਸ਼ਾਮਲ ਹਨ।

ਪੰਜਾਬ ਤਰਫ਼ੋਂ ਵਧੀਕ ਮੁੱਖ ਸਕੱਤਰ (ਗ੍ਰਹਿ) ਆਲੋਕ ਸ਼ੇਖਰ ਅਤੇ ਜਲ ਸਰੋਤ ਵਿਭਾਗ ਦੇ ਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਸ਼ਾਮਲ ਹੋਏ ਹਨ।

ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਵਲੋਂ ਸਮੁੱਚੀ ਸਥਿਤੀ ਬਾਰੇ ਤਿਆਰ ਰਿਪੋੋਰਟ ਮੀਟਿੰਗ ਵਿੱਚ ਪੇਸ਼ ਕੀਤੀ ਜਾਵੇਗੀ।

ਮੀਟਿੰਗ ਵਿੱਚ ਕੇਂਦਰੀ ਅਧਿਕਾਰੀ ਪੰਜਾਬ ’ਤੇ ਦਬਾਉ ਬਣਾ ਸਕਦੇ ਹਨ ਕਿ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਵਿੱਚ ਕੋਈ ਅੜਿੱਕਾ ਨਾ ਖੜ੍ਹਾ ਕੀਤਾ ਜਾਵੇ। ਜਲਦ ਹੀ ਮੀਟਿੰਗ ਦੇ ਵੇਰਵੇ ਸਾਹਮਣੇ ਆਉਣ ਦੀ ਸੰਭਾਵਨਾ ਹੈ।

Advertisement
Tags :
BBMB water row