ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Bengaluru Stampede: ਹਾਈ ਕੋਰਟ ਵੱਲੋਂ ਸੁਣਵਾਈ ਲਈ 12 ਜੂਨ ਤੈਅ

ਬੰਗਲੂਰੂ, 10 ਜੂਨ ਕਰਨਾਟਕ ਹਾਈ ਕੋਰਟ ਨੇ ਇੱਥੋਂ ਦੇ ਚਿੰਨਾਸਵਾਮੀ ਸਟੇਡੀਅਮ ਵਿੱਚ 4 ਜੂਨ ਨੂੰ ਹੋਈ ਭਗਦੜ ਦੀ ਘਟਨਾ ਸੰਬੰਧੀ ਅਰਜ਼ੀ ’ਤੇ ਅਗਲੀ ਸੁਣਵਾਈ ਲਈ 12 ਜੂਨ ਦੀ ਮਿਤੀ ਤੈਅ ਕੀਤੀ ਹੈ। ਇਸ ਭਗਦੜ ਵਿੱਚ 11 ਵਿਅਕਤੀਆਂ ਦੀ ਮੌਤ ਹੋ...
ਬੰਗਲੂਰੂ ਦੇ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਮੱਚੀ ਭਗਦੜ ਮਗਰੋਂ ਲੱਗਾ ਜੁੱਤੀਆਂ ਦਾ ਢੇਰ। ਫਾਈਲ ਫੋਟੋ: ਪੀਟੀਆਈ
Advertisement

ਬੰਗਲੂਰੂ, 10 ਜੂਨ

ਕਰਨਾਟਕ ਹਾਈ ਕੋਰਟ ਨੇ ਇੱਥੋਂ ਦੇ ਚਿੰਨਾਸਵਾਮੀ ਸਟੇਡੀਅਮ ਵਿੱਚ 4 ਜੂਨ ਨੂੰ ਹੋਈ ਭਗਦੜ ਦੀ ਘਟਨਾ ਸੰਬੰਧੀ ਅਰਜ਼ੀ ’ਤੇ ਅਗਲੀ ਸੁਣਵਾਈ ਲਈ 12 ਜੂਨ ਦੀ ਮਿਤੀ ਤੈਅ ਕੀਤੀ ਹੈ। ਇਸ ਭਗਦੜ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ ਸੀ।

Advertisement

ਅਦਾਲਤ ਨੇ ਐਡਵੋਕੇਟ ਜਨਰਲ ਸ਼ਸ਼ੀ ਕਿਰਨ ਸ਼ੈੱਟੀ ਨੂੰ ਸੀਲਬੰਦ ਲਿਫਾਫੇ ਵਿੱਚ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ। ਸੁਣਵਾਈ ਦੌਰਾਨ ਸ਼ੈੱਟੀ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਤੱਕ ਆਪਣਾ ਜਵਾਬ ਦਾਖਲ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਨਿਆਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਰਿਪੋਰਟ ਪੇਸ਼ ਕਰਨ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੈੱਟੀ ਨੇ ਸੀਲਬੰਦ ਲਿਫਾਫੇ ਵਿੱਚ ਜਵਾਬ ਦਾਖਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬਕਾਇਆ ਜ਼ਮਾਨਤ ਅਰਜ਼ੀਆਂ ਦੀ ਇਕੱਠੀ ਸੁਣਵਾਈ ਚੱਲ ਰਹੀ ਹੈ ਅਤੇ ਮਾਮਲੇ ਵਿੱਚ ਦਿੱਤੇ ਗਏ ਬਿਆਨਾਂ ਨੂੰ ਦੋਸ਼ੀਆਂ ਵੱਲੋਂ ਵਰਤਿਆ ਜਾ ਰਿਹਾ ਹੈ।

ਕਾਰਜਕਾਰੀ ਚੀਫ਼ ਜਸਟਿਸ ਵੀ ਕਾਮੇਸ਼ਵਰ ਰਾਓ ਅਤੇ ਜਸਟਿਸ ਸੀਐਮ ਜੋਸ਼ੀ ਨੇ ਖ਼ੁਦ ਦਾਇਰ ਇਸ ਪਟੀਸ਼ਨ ’ਤੇ ਸੁਣਵਾਈ ਕੀਤੀ। ਵਿਧਾਨ ਪਰਿਸ਼ਦ ਦੇ ਇਕ ਸਾਬਕਾ ਮੈਂਬਰ ਨੇ ਇਸ ਅਰਜ਼ੀ ਵਿੱਚ ਧਿਰ ਬਣਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਕ ਵਕੀਲ ਨੇ ਕਿਹਾ ਕਿ ਉਹ ਵੀ ਭਗਦੜ ਸੰਬੰਧੀ ਇਕ ਲੋਕਹਿਤ ਅਰਜ਼ੀ ਦਾਖਲ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਰਨਾਟਕ ਹਾਈਕੋਰਟ ਨੇ 5 ਜੂਨ ਨੂੰ ਸਟੇਡੀਅਮ ਵਿੱਚ ਹੋਈ ਭਗਦੜ ਦੀ ਘਟਨਾ ਦਾ ਖ਼ੁਦ ਨੋਟਿਸ ਲਿਆ ਸੀ ਅਤੇ ਰਾਜ ਸਰਕਾਰ ਨੂੰ ਸਥਿਤੀ ਦੀ ਰਿਪੋਰਟ ਦਾਖਲ ਕਰਨ ਦਾ ਹੁਕਮ ਦਿੱਤਾ ਸੀ। -ਪੀਟੀਆਈ

Advertisement