DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਿਲਾਵਲ ਭੁੱਟੋ ਨੇ ਭਾਰਤ ਨੂੰ ਗੱਲਬਾਤ ਲਈ ਆਉਣ ਦੀ ਅਪੀਲ ਕੀਤੀ

ਇਸਲਾਮਾਬਾਦ, 16 ਜੂਨ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਭਾਰਤ ਨੂੰ ਗੱਲਬਾਤ ਦੀ ਮੇਜ਼ ’ਤੇ ਪਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਾਰੇ ਬਕਾਇਆ ਮੁੱਦੇ ਸਿਰਫ਼ ਵਿਆਪਕ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ...
  • fb
  • twitter
  • whatsapp
  • whatsapp
featured-img featured-img
ਬਿਲਾਵਲ ਭੁੱਟੋ ਜ਼ਰਦਾਰੀ ਦੀ ਫਾਈਲ ਫੋਟੋ।
Advertisement

ਇਸਲਾਮਾਬਾਦ, 16 ਜੂਨ

ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਭਾਰਤ ਨੂੰ ਗੱਲਬਾਤ ਦੀ ਮੇਜ਼ ’ਤੇ ਪਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਾਰੇ ਬਕਾਇਆ ਮੁੱਦੇ ਸਿਰਫ਼ ਵਿਆਪਕ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ।

Advertisement

‘ਦ ਐਕਸਪ੍ਰੈਸ ਟ੍ਰਿਬਿਊਨ’ ਅਖਬਾਰ ਦੀ ਰਿਪੋਰਟ ਅਨੁਸਾਰ ਸੰਸਦੀ ਵਫ਼ਦ ਦੀ ਅਗਵਾਈ ਕਰ ਰਹੇ ਬਿਲਾਵਲ ਨੇ ਬ੍ਰਸੇਲਜ਼ ਦੇ ਦੌਰੇ ਦੌਰਾਨ ਐਤਵਾਰ ਨੂੰ ਜਰਮਨ ਪ੍ਰਸਾਰਕ ਡੀ.ਡਬਲਯੂ. ਉਰਦੂ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਇਹ ਟਿੱਪਣੀਆਂ ਕੀਤੀਆਂ।

ਉਨ੍ਹਾਂ ਕਿਹਾ, ‘‘ਪਾਕਿਸਤਾਨ ਅਤੇ ਭਾਰਤ ਦਰਮਿਆਨ ਸਾਰੇ ਬਕਾਇਆ ਮੁੱਦੇ ਸਿਰਫ਼ ਵਿਆਪਕ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ। ਜੇ ਭਾਰਤ ਮੇਜ਼ (ਗੱਲਬਾਤ ਲਈ) ’ਤੇ ਨਹੀਂ ਆਉਂਦਾ, ਤਾਂ ਇਹ ਉਨ੍ਹਾਂ ਦੇ ਹੱਕ ਵਿੱਚ ਨਹੀਂ ਹੋਵੇਗਾ।’’ ਸਾਬਕਾ ਵਿਦੇਸ਼ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਭਾਰਤ ਵੱਲੋਂ ਪਾਕਿਸਤਾਨ ਦੀ ਪਾਣੀ ਦੀ ਸਪਲਾਈ ਨੂੰ ਰੋਕਣ ਦੀ ਕੋਈ ਵੀ ਕੋਸ਼ਿਸ਼ ਇੱਕ ਹੋਂਦ ਦਾ ਖ਼ਤਰਾ ਮੰਨਿਆ ਜਾਵੇਗਾ, ਜਿਸ ਨਾਲ ਪਾਕਿਸਤਾਨ ਕੋਲ ਜੰਗ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਬਚੇਗਾ।

ਇਸ ਤੋਂ ਇੱਕ ਦਿਨ ਪਹਿਲਾਂ ਬਿਲਾਵਲ ਨੇ ਕੌਮਾਂਤਰੀ ਭਾਈਚਾਰੇ ਨੂੰ ਭਾਰਤ ਨੂੰ ਗੱਲਬਾਤ ਲਈ ਮੇਜ਼ ’ਤੇ ਲਿਆਉਣ ਅਤੇ ਦੱਖਣੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਯਕੀਨੀ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਸੀ। ਜਿਸ ਵਿੱਚ ਕਸ਼ਮੀਰ ਮੁੱਦਾ, ਪਾਣੀ ਦਾ ਮੁੱਦਾ ਅਤੇ ਅਤਿਵਾਦ ਦਾ ਹੱਲ ਸ਼ਾਮਲ ਹੈ।

ਭਾਰਤ ਨੇ ਪਹਿਲਾਂ ਹੀ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਾਕਿਸਤਾਨ ਨਾਲ ਸਿਰਫ਼ ਪਾਕਿਸਤਾਨ ਮਕਬੂਜ਼ਾ ਕਸ਼ਮੀਰ ਦੀ ਵਾਪਸੀ ਅਤੇ ਅਤਿਵਾਦ ਦੇ ਮੁੱਦੇ ’ਤੇ ਹੀ ਗੱਲਬਾਤ ਕਰੇਗਾ। ਗੌਰਤਲਬ ਹੈ ਕਿ ਸੰਯੁਕਤ ਗੱਲਬਾਤ 2003 ਵਿੱਚ ਸ਼ੁਰੂ ਕੀਤੀ ਗਈ ਸੀ ਜਦੋਂ ਜਨਰਲ ਪਰਵੇਜ਼ ਮੁਸ਼ੱਰਫ ਪਾਕਿਸਤਾਨ ’ਤੇ ਰਾਜ ਕਰ ਰਹੇ ਸਨ।

ਪਰ 2008 ਦੇ ਮੁੰਬਈ ਹਮਲਿਆਂ ਤੋਂ ਬਾਅਦ ਗੱਲਬਾਤ ਬੰਦ ਹੋ ਗਈ ਅਤੇ ਸਹੀ ਰੂਪ ਵਿੱਚ ਬਹਾਲ ਨਹੀਂ ਹੋ ਸਕੀ।

ਪੀਪੀਪੀ ਚੇਅਰਮੈਨ ਨੇ ਕਿਹਾ ਕਿ ਜਦੋਂ ਕਿ ਪਾਕਿਸਤਾਨ ਜੰਗ ਨਹੀਂ ਚਾਹੁੰਦਾ, ਉਹ ਆਪਣੀ ਸੁਰੱਖਿਆ ਜਾਂ ਪਾਣੀ ਦੇ ਅਧਿਕਾਰਾਂ ’ਤੇ ਕੋਈ ਸਮਝੌਤਾ ਨਹੀਂ ਕਰੇਗਾ। -ਪੀਟੀਆਈ

Advertisement
×