ਭਾਰਤ-ਪਾਕਿ ਤਣਾਅ: ਲਾਹੌਰ ਵਿਚ ਸੁਣੀ ਧਮਾਕੇ ਦੀ ਆਵਾਜ਼
ਨਵੀਂ ਦਿੱਲੀ, 8 ਮਈ ਪ੍ਰਸਾਰਕ ਜੀਓ ਟੀਵੀ ਅਤੇ ਖ਼ਬਰ ਏਜੰਸੀ ਰਾਇਟਰਜ਼ ਦੇ ਇਕ ਗਵਾਹ ਦੇ ਅਨੁਸਾਰ ਵੀਰਵਾਰ ਸਵੇਰੇ ਪਾਕਿਸਤਾਨ ਦੇ ਪੂਰਬੀ ਸ਼ਹਿਰ ਲਾਹੌਰ ਵਿਚ ਇਕ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
Advertisement
ਨਵੀਂ ਦਿੱਲੀ, 8 ਮਈ
ਪ੍ਰਸਾਰਕ ਜੀਓ ਟੀਵੀ ਅਤੇ ਖ਼ਬਰ ਏਜੰਸੀ ਰਾਇਟਰਜ਼ ਦੇ ਇਕ ਗਵਾਹ ਦੇ ਅਨੁਸਾਰ ਵੀਰਵਾਰ ਸਵੇਰੇ ਪਾਕਿਸਤਾਨ ਦੇ ਪੂਰਬੀ ਸ਼ਹਿਰ ਲਾਹੌਰ ਵਿਚ ਇਕ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤੀ ਹਥਿਆਰਬੰਦ ਬਲਾਂ ਵੱਲੋਂ ਬੁੱਧਵਾਰ ਸਵੇਰੇ ਪਾਕਿਸਤਾਨ ਅਤੇ ਪੀਓਕੇ ਵਿਚ ਨੌਂ ਅਤਿਵਾਦੀ ਟਿਕਾਣਿਆਂ ’ਤੇ, ਜਿਸ ਵਿਚ ਜੈਸ਼-ਏ-ਮੁਹੰਮਦ ਦੇ ਗੜ੍ਹ ਬਹਾਵਲਪੁਰ ਅਤੇ ਲਸ਼ਕਰ-ਏ-ਤੋਇਬਾ ਦੇ ਮੁਰੀਦਕੇ ਵਿਚ ਅੱਡੇ ਸ਼ਾਮਲ ਹਨ, ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਤਣਾਅ ਵਧ ਗਿਆ। -ਰਾਈਟਰਜ਼
Advertisement
Advertisement
×