ਲੁਧਿਆਣਾ, 2 ਮਈ
ਲੁਧਿਆਣਾ ਦੀ ਰਬੜ ਫੈਕਟਰੀ ਵਿਚ ਬੁਆਇਲਰ ਫਟਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਹਾਦਸਾ ਜਸਪਾਲ ਬੰਗੜ ਪਿੰਡ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਫੈਕਟਰੀ ਵਿੱਚ ਹੋਇਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।