Bomb blast in Pakistan: ਰੇਲਵੇ ਸਟੇਸ਼ਨ ’ਤੇ ਹੋਏ ਧਮਾਕੇ ’ਚ 21 ਦੀ ਮੌਤਾਂ, 46 ਜ਼ਖਮੀ
ਪੇਸ਼ਾਵਰ, 9 ਨਵੰਬਰ Bomb blast in Pakistan: ਪਾਕਿਸਤਾਨ ਵਿਚ ਕਵੇਟਾ ਦੇ ਰੇਲਵੇ ਸਟੇਸ਼ਨ ’ਤੇ ਹੋਏ ਬੰਬ ਧਮਾਕੇ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਪਾਕਿਸਤਾਨ ਨੇ ਸ਼ਨੀਵਾਰ ਨੂੰ ਇਕ ਮੀਡੀਆ ਰਿਪੋਰਟ ਦੇ ਅਨੁਸਾਰ...
Advertisement
ਪੇਸ਼ਾਵਰ, 9 ਨਵੰਬਰ
Bomb blast in Pakistan: ਪਾਕਿਸਤਾਨ ਵਿਚ ਕਵੇਟਾ ਦੇ ਰੇਲਵੇ ਸਟੇਸ਼ਨ ’ਤੇ ਹੋਏ ਬੰਬ ਧਮਾਕੇ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਪਾਕਿਸਤਾਨ ਨੇ ਸ਼ਨੀਵਾਰ ਨੂੰ ਇਕ ਮੀਡੀਆ ਰਿਪੋਰਟ ਦੇ ਅਨੁਸਾਰ ਜਿਓ ਨਿਊਜ਼ ਨੇ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫ਼ਤਰ ’ਚ ਟਰੇਨ ਦੇ ਪਲੇਟਫਾਰਮ ’ਤੇ ਪਹੁੰਚਣ ਤੋਂ ਠੀਕ ਪਹਿਲਾਂ ਹੋਇਆ ਸੀ। ਰੇਲਵੇ ਅਧਿਕਾਰੀਆਂ ਦੇ ਹਵਾਲੇ ਨਾਲ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜਾਫਰ ਐਕਸਪ੍ਰੈਸ ਸਵੇਰੇ 9 ਵਜੇ ਪੇਸ਼ਾਵਰ ਲਈ ਰਵਾਨਾ ਹੋਣੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਧਮਾਕਾ ਹੋਇਆ ਤਾਂ ਟਰੇਨ ਅਜੇ ਪਲੇਟਫਾਰਮ ’ਤੇ ਨਹੀਂ ਪਹੁੰਚੀ ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਟੇਸ਼ਨ ਦੀ ਆਮ ਭੀੜ ਨੂੰ ਦੇਖਦੇ ਹੋਏ ਮਹੱਤਵਪੂਰਨ ਜਾਨੀ ਨੁਕਸਾਨ ਦਾ ਖਤਰਾ ਹੈ। ਪੀਟੀਆਈ
Advertisement
Advertisement