ਨਵੀਂ ਦਿੱਲੀ, 14 ਅਕਤੂਬਰ
Bomb threat in Air India Flight: ਮੁੰਬਈ ਤੋਂ 239 ਯਾਤਰੀਆਂ ਨੂੰ ਲੈ ਕੇ ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦੇ ਜਹਾਜ਼ ਵਿਚ ਬੰਬ ਹੋਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਕਾਰਨਾਂ ਕਰ ਕੇ ਜਹਾਜ਼ ਦਾ ਰਾਹ ਬਦਲ ਕੇ ਦਿੱਲੀ ਹਵਾਈ ਅੱਡੇ ’ਤੇ ਭੇਜ ਦਿੱਤਾ ਗਿਆ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਹੈ ਅਤੇ ਜਹਾਜ਼ ਦੀ ਤਲਾਸ਼ੀ ਲਈ ਜਾ ਰਹੀ ਹੈ।
Advertisement
ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਫਿਲਹਾਲ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਮੌਜੂਦ ਹੈ ਅਤੇ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਲਈ ਪਰੋਟੋਕੋਲ ਦਾ ਪਾਲਣ ਕੀਤਾ ਜਾ ਰਿਹਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਬੰਬ ਹੋਣ ਦੀ ਧਮਕੀ ਟਵੀਟ ਰਾਹੀਂ ਮਿਲੀ ਹੈ ਅਤੇ ਇਸਦੀ ਪੁਸ਼ਟੀ ਕੀਤੀ ਜਾ ਰਹੀ ਹੈ। ਪੀਟੀਆਈ
Advertisement
×