DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Brampton temple attack row: ਹਿੰਦੂ‘ਸਿੱਖ ਰਾਜਨੀਤੀ ਲਈ ਆਰੀਆ ਨੇ ਸਿਆਸਤਦਾਨਾਂ ਦੀ ਆਲੋਚਨਾ ਕੀਤੀ

ਟੋਰਾਂਟੋ, 9 ਨਵੰਬਰ Brampton temple attack row: ਕੈਨੇਡਾ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਇੱਕ ਬਿਆਨ ਵਿੱਚ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿੱਚ ਹਿੰਦੂ ਸ਼ਰਧਾਲੂਆਂ ਉੱਤੇ ਖਾਲਿਸਤਾਨੀ ਵੱਖਵਾਦੀਆਂ ਵੱਲੋਂ ਕੀਤੇ ਹਮਲੇ ਦੀ ਨਿੰਦਾ ਕਰਦਿਆਂ ਇਸ ਘਟਨਾ ਨੂੰ ਹਿੰਦੂ-ਸਿੱਖ ਮੁੱਦੇ ਵਜੋਂ...
  • fb
  • twitter
  • whatsapp
  • whatsapp
featured-img featured-img
ਚੰਦਰ ਆਰੀਆ। ਫੋਟੋ ਏਐੱਨਆਈ
Advertisement

ਟੋਰਾਂਟੋ, 9 ਨਵੰਬਰ

Brampton temple attack row: ਕੈਨੇਡਾ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਇੱਕ ਬਿਆਨ ਵਿੱਚ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿੱਚ ਹਿੰਦੂ ਸ਼ਰਧਾਲੂਆਂ ਉੱਤੇ ਖਾਲਿਸਤਾਨੀ ਵੱਖਵਾਦੀਆਂ ਵੱਲੋਂ ਕੀਤੇ ਹਮਲੇ ਦੀ ਨਿੰਦਾ ਕਰਦਿਆਂ ਇਸ ਘਟਨਾ ਨੂੰ ਹਿੰਦੂ-ਸਿੱਖ ਮੁੱਦੇ ਵਜੋਂ ਗਲਤ ਤਰੀਕੇ ਨਾਲ ਪੇਸ਼ ਕਰਨ ਲਈ ਸਿਆਸਤਦਾਨਾਂ ਦੀ ਆਲੋਚਨਾ ਕੀਤੀ ਸੀ। ਆਰੀਆ ਨੇ ਦਲੀਲ ਦਿੱਤੀ ਕਿ ਇਹ ਫਰੇਮਿੰਗ ਗੁੰਮਰਾਹਕੁੰਨ ਅਤੇ ਵੰਡਣ ਵਾਲੀ ਹੈ।

Advertisement

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਸਾਂਝੇ ਕੀਤੇ ਗਏ ਇੱਕ ਬਿਆਨ ਵਿੱਚ ਆਰੀਆ ਨੇ ਲਿਖਿਆ ਕਿ ਹਿੰਦੂ-ਕੈਨੇਡੀਅਨਾਂ ਅਤੇ ਸਿੱਖ-ਕੈਨੇਡੀਅਨਾਂ ਦੀ ਵੱਡੀ ਬਹੁਗਿਣਤੀ ਦੀ ਤਰਫੋਂ ਮੈਂ ਬਰੈਂਪਟਨ ਵਿੱਚ ਹਿੰਦੂ ਸਭਾ ਮੰਦਰ ਵਿੱਚ ਹਿੰਦੂ ਸ਼ਰਧਾਲੂਆਂ ’ਤੇ ਕੀਤੇ ਗਏ ਹਮਲੇ ਦੀ ਦੁਬਾਰਾ ਸਖ਼ਤ ਨਿੰਦਾ ਕਰਦਾ ਹਾਂ। ਸਿਆਸਤਦਾਨ ਜਾਣ-ਬੁੱਝ ਕੇ ਇਸ ਹਮਲੇ ਲਈ ਖਾਲਿਸਤਾਨੀਆਂ ਨੂੰ ਜ਼ਿੰਮੇਵਾਰ ਮੰਨਣ ਤੋਂ ਪਰਹੇਜ਼ ਕਰ ਰਹੇ ਹਨ ਜਾਂ ਉਹ ਇਸ ਨੂੰ ਹਿੰਦੂਆਂ ਅਤੇ ਸਿੱਖਾਂ ਵਿਚਕਾਰ ਮੁੱਦਾ ਬਣਾ ਕੇ ਕੈਨੇਡੀਅਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਦੌਰਾਨ ਹਿੰਦੂ ਅਤੇ ਸਿੱਖ ਪਰਿਵਾਰਕ ਰਿਸ਼ਤਿਆਂ ਅਤੇ ਸਾਂਝੇ ਸਮਾਜਿਕ ਅਤੇ ਸੱਭਿਆਚਾਰਕ ਰਿਸ਼ਤਿਆਂ ਰਾਹੀਂ ਜੁੜੇ ਰਹੇ ਹਨ ਅਤੇ ਦੋਵਾਂ ਭਾਈਚਾਰਿਆਂ ਨੂੰ ਸਿਆਸਤਦਾਨਾਂ ਨੂੰ ਗਲਤ ਸਾਬਤ ਕਰਨ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਖਾਲਿਸਤਾਨੀ ਵੱਖਵਾਦੀਆਂ ਕਥਿਤ ਤੌਰ ’ਤੇ ਨੇ 3 ਨਵੰਬਰ ਨੂੰ ਕੈਨੇਡਾ ਦੇ ਬਰੈਂਪਟਨ ਵਿੱਚ ਹਿੰਦੂ ਸਭਾ ਮੰਦਿਰ ਦੇ ਅੰਦਰ ਹਿੰਦੂ-ਕੈਨੇਡੀਅਨ ਸ਼ਰਧਾਲੂਆਂ ’ਤੇ ਹਮਲਾ ਕੀਤਾ ਸੀ। ਹਮਲਿਆਂ ਤੋਂ ਬਾਅਦ ਕੈਨੇਡਾ ਵਿੱਚ ਹਿੰਦੂ ਭਾਈਚਾਰੇ ਲਈ ਕੰਮ ਕਰਨ ਵਾਲੀ ਇੱਕ ਗੈਰ-ਲਾਭਕਾਰੀ ਸੰਸਥਾ ਹਿੰਦੂ ਕੈਨੇਡੀਅਨ ਫਾਊਂਡੇਸ਼ਨ ਨੇ ਹਮਲੇ ਦੀ ਇੱਕ ਵੀਡੀਓ ਸਾਂਝੀ ਕੀਤੀ ਸੀ। ਇਸ ਘਟਨਾ ਦੀ ਪ੍ਰਧਾਨ ਮੰਤਰੀ ਨਰਿੰਦਰ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਵੀ ਹਮਲੇ ਦੀ ਨਿੰਦਾ ਕੀਤੀ ਹੈ। ਏਐੱਨਆਈ

Advertisement
×