ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Breaking: ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ

ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ 12 ਮਈ ਨੂੰ ਦੁਪਹਿਰ 12 ਵਜੇ ਮੁੜ ਗੱਲਬਾਤ ਕਰਨਗੇ: ਵਿਦੇਸ਼ ਸਕੱਤਰ ਵਿਕਰਮ ਮਿਸਰੀ
PTI Photo
Advertisement
ਵਾਸ਼ਿੰਗਟਨ, 10 ਮਈ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ "ਪੂਰੀ ਅਤੇ ਤੁਰੰਤ" ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਵੱਲੋਂ ਇਕ ਦੂਜੇ ਦੇ ਫੌਜੀ ਟਿਕਾਣਿਆਂ 'ਤੇ ਹਮਲਾ ਕਰਨ ਤੋਂ ਕੁਝ ਘੰਟੇ ਬਾਅਦ ਹੋਈ।
ਅਮਰੀਕੀ ਰਾਸ਼ਟਰਪਤੀ ਨੇ ਟਰੁੱਥ ਸੋਸ਼ਲ ’ਤੇ ਇਕ ਪੋਸਟ ਵਿਚ ਐਲਾਨ ਕੀਤਾ, "ਅਮਰੀਕਾ ਦੀ ਵਿਚੋਲਗੀ ਨਾਲ ਹੋਈ ਰਾਤ ਭਰ ਦੀ ਗੱਲਬਾਤ ਤੋਂ ਬਾਅਦ ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਮੁਕੰਮਲ ਅਤੇ ਫ਼ੌਰੀ ਜੰਗਬੰਦੀ ਲਈ ਰਾਜ਼ੀ ਹੋ ਗਏ ਹਨ।’’ ਟਰੰਪ ਨੇ ਹੋਰ ਕਿਹਾ, ‘‘ਯੋਗ ਸਮਝ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ਲਈ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਧਿਆਨ ਦੇਣ ਲਈ ਤੁਹਾਡਾ ਧੰਨਵਾਦ।’’
ਟਰੰਪ ਵੱਲੋਂ ਇਹ ਐਲਾਨ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਵੱਲੋਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਅਤੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨਾਲ ਗੱਲ ਕਰਨ ਤੋਂ ਬਾਅਦ ਆਇਆ। ਰੂਬੀਓ ਨੇ ਵੀ ‘ਐਕਸ’ ’ਤੇ ਇਸੇ ਤਰ੍ਹਾਂ ਦਾ ਬਿਆਨ ਦਿੱਤਾ ਹੈ।
ਰੂਬੀਓ ਕਿਹਾ ਸੀ, ‘‘ਪਿਛਲੇ 48 ਘੰਟਿਆਂ ਦੌਰਾਨ ਵੈਂਸ ਅਤੇ ਮੈਂ ਸੀਨੀਅਰ ਭਾਰਤੀ ਅਤੇ ਪਾਕਿਸਤਾਨੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਾਹਬਾਜ਼ ਸ਼ਰੀਫ, ਵਿਦੇਸ਼ ਮੰਤਰੀ ਸੁਬ੍ਰਾਮਣੀਅਮ ਜੈਸ਼ੰਕਰ, ਫੌਜ ਮੁਖੀ ਅਸੀਮ ਮੁਨੀਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਅਸੀਮ ਮਲਿਕ ਸ਼ਾਮਲ ਹਨ।’’
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ "ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਈਆਂ ਹਨ ਅਤੇ ਇਕ ਨਿਰਪੱਖ ਸਥਾਨ ’ਤੇ ਮੁੱਦਿਆਂ ਦੇ ਇਕ ਵਿਸ਼ਾਲ ਸਮੂਹ ’ਤੇ ਗੱਲਬਾਤ ਸ਼ੁਰੂ ਕਰਨ ਲਈ ਸਹਿਮਤ ਹੋ ਗਈਆਂ ਹਨ"।
ਭਾਰਤ ਅਤੇ ਪਾਕਿਸਤਾਨ ਦੇ ਡੀਜੀਐੱਮਓ ਸ਼ਾਮ 5 ਵਜੇ ਤੋਂ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਰਾਜ਼ੀ: ਮਿਸਰੀ
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਐਲਾਨ ਕੀਤਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ਨਜ਼ (ਡੀਜੀਐੱਮਓ) ਸ਼ਨਿਚਰਵਾਰ ਸ਼ਾਮ 5 ਵਜੇ ਤੋਂ ਜ਼ਮੀਨ, ਹਵਾ ਅਤੇ ਸਮੁੰਦਰ ’ਤੇ ਸਾਰੀਆਂ ਗੋਲੀਬਾਰੀ ਅਤੇ ਹੋਰ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਸਹਿਮਤ ਹੋ ਗਏ ਹਨ। ਵਿਦੇਸ਼ ਸਕੱਤਰ ਵੱਲੋਂ ਇਹ ਸੰਖੇਪ ਐਲਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਬਿਆਨ ਤੋਂ ਥੋੜ੍ਹੀ ਦੇਰ ਬਾਅਦ ਆਇਆ।
ਮਿਸਰੀ ਨੇ ਕਿਹਾ ਕਿ ਪਾਕਿਸਤਾਨ ਦੇ ਡੀਜੀਐੱਮਓ ਨੇ ਅੱਜ ਦੁਪਹਿਰ 3.35 ਵਜੇ ਭਾਰਤ ਦੇ ਡੀਜੀਐਮਓ ਨੂੰ ਫੋਨ ਕੀਤਾ। ਉਨ੍ਹਾਂ ਕਿਹਾ, ‘‘ਦੋਹਾਂ ਵਿਚਕਾਰ ਇਹ ਸਹਿਮਤੀ ਬਣੀ ਕਿ ਦੋਵੇਂ ਧਿਰਾਂ ਸ਼ਨਿਚਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮ 5 ਵਜੇ ਤੋਂ ਜ਼ਮੀਨ, ਹਵਾ ਅਤੇ ਸਮੁੰਦਰ ਵਿੱਚ ਸਾਰੀਆਂ ਗੋਲੀਬਾਰੀ ਅਤੇ ਹੋਰ ਫੌਜੀ ਕਾਰਵਾਈਆਂ ਨੂੰ ਬੰਦ ਕਰ ਦੇਣਗੀਆਂ।" ਉਨ੍ਹਾਂ ਅੱਗੇ ਕਿਹਾ, ‘‘ਇਸ ਸਮਝੌਤੇ ਨੂੰ ਲਾਗੂ ਕਰਨ ਲਈ ਦੋਵਾਂ ਪਾਸਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਡੀਜੀਐਮਓ 12 ਮਈ ਨੂੰ ਦੁਪਹਿਰ 12 ਵਜੇ ਦੁਬਾਰਾ ਗੱਲਬਾਤ ਕਰਨਗੇ।’’ -ਪੀਟੀਆਈ
Advertisement
Tags :
india pak ceasefire