ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Bypolls: 10 ਸੂਬਿਆਂ ਵਿੱਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ

Voting for bypolls begins across 10 states
(PTI Photo)
Advertisement

ਨਵੀਂ ਦਿੱਲੀ, 13 ਨਵੰਬਰ

ਦੇਸ਼ ਦੇ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ਦੇ ਨਾਲ-ਨਾਲ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ, ਵਾਇਨਾਡ ਤੋਂ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਚੋਣ ਮੈਦਾਨ ’ਚ ਹੈ। ਦਿਲਚਸਪ ਗੱਲ ਇਹ ਹੈ ਕਿ ਭਾਵੇਂ ਇਨ੍ਹਾਂ ਜ਼ਿਮਨੀ ਚੋਣਾਂ ਦਾ ਸਰਕਾਰਾਂ ’ਤੇ ਕੋਈ ਅਸਰ ਨਹੀਂ ਪਵੇਗਾ, ਪਰ ਇਨ੍ਹਾਂ ਨੂੰ ਕਾਂਗਰਸ ਅਤੇ ਇੰਡੀਆ ਸਮੂਹ ਲਈ ਇੱਕ ਵੱਡੀ ਪ੍ਰੀਖਿਆ ਵਜੋਂ ਦੇਖਿਆ ਜਾ ਰਿਹਾ ਹੈ, ਜੋ ਹਾਲ ਹੀ ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਇੱਕਜੁੱਟ ਪ੍ਰਦਰਸ਼ਨ ਕਰਨ ਵਿੱਚ ਅਸਫ਼ਲ ਰਹੇ ਹਨ।

Advertisement

ਵਾਇਨਾਡ ਦੇ ਨਾਲ-ਨਾਲ ਰਾਜਸਥਾਨ ਦੀਆਂ ਸੱਤ, ਪੱਛਮੀ ਬੰਗਾਲ ਦੀਆਂ ਛੇ, ਅਸਾਮ ਦੀਆਂ ਪੰਜ, ਬਿਹਾਰ ਦੀਆਂ ਚਾਰ, ਕਰਨਾਟਕ ਦੀਆਂ ਤਿੰਨ, ਮੱਧ ਪ੍ਰਦੇਸ਼ ਦੀਆਂ ਦੋ ਸੀਟਾਂ ਅਤੇ ਛੱਤੀਸਗੜ੍ਹ, ਗੁਜਰਾਤ, ਕੇਰਲਾ ਅਤੇ ਮੇਘਾਲਿਆ ਦੀ ਇੱਕ-ਇੱਕ ਸੀਟ ’ਤੇ ਵੀ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਹਾਲਾਂਕਿ ਸਿੱਕਮ ਦੀਆਂ ਦੋ ਸੀਟਾਂ ਸੋਰੇਂਗ-ਚਕੁੰਗ ਅਤੇ ਨਾਮਚੀ-ਸਿੰਘਿਥਾਂਗ ਲਈ ਵੀ ਪੋਲਿੰਗ ਤੈਅ ਸੀ, ਪਰ ਸਿੱਕਮ ਕ੍ਰਾਂਤੀਕਾਰੀ ਮੋਰਚਾ (SKM) ਦੇ ਉਮੀਦਵਾਰ ਆਦਿਤਿਆ ਗੋਲੇ ਅਤੇ ਸਤੀਸ਼ ਚੰਦਰ ਰਾਏ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹਟਣ ਤੋਂ ਬਾਅਦ ਪਹਿਲਾਂ ਹੀ ਨਿਰਵਿਰੋਧ ਐਲਾਨ ਦਿੱਤਾ ਗਿਆ ਹੈ। -ਆਈਏਐੱਨਐੱਸ

Advertisement
Tags :
BypollsChhattisgarh Bypolls