ਪੀਕੇ ਜੈਸਵਰ
ਅੰਮ੍ਰਿਤਸਰ, 5 ਨਵੰਬਰ
ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਹਿੰਦੂ ਨੇਤਾ ਸੁਧੀਰ ਸੂਰੀ ਦੇ ਦਿਨ-ਦਿਹਾੜੇ ਹੋਏ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਸੋਸ਼ਲ ਮੀਡੀਆ ਪੋਸਟ ਵਿਚ ਇਸ ਦੀ ਜ਼ਿੰਮੇਵਾਰੀ ਲਈ। ਉਧਰ, ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸੁਰੱਖਿਆ ਦੇਣ ਦੇ ਭਰੋਸੇ ਮਗਰੋਂ ਪਰਿਵਾਰ ਸੁਧੀਰ ਸੂਰੀ ਦਾ ਸਸਕਾਰ ਕਰਨ ਲਈ ਸਹਿਮਤ ਹੋ ਗਿਆ ਹੈ। ਸੂਰੀ ਦਾ ਸਸਕਾਰ ਐਤਵਾਰ ਨੂੰ ਕੀਤਾ ਜਾਵੇਗਾ।