DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada: ਸਰੀ ਵਿੱਚ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਹਮਲਾਵਰਾਂ ਨੇ ਕੁਝ ਦਿਨ ਪਹਿਲਾਂ ਕਾਰੋਬਾਰੀ ਤੋਂ ਫੋਨ ’ਤੇ ਮੰਗੀ ਸੀ ਫਿਰੌਤੀ
  • fb
  • twitter
  • whatsapp
  • whatsapp
Advertisement
ਗੁਰਮਲਕੀਅਤ ਸਿੰਘ ਕਾਹਲੋਂ

ਵੈਨਕੂਵਰ, 12 ਜੂਨਸਰੀ ਦੇ ਭੀੜ ਭੜੱਕੇ ਵਾਲੇ ਇਲਾਕੇ ਵਿੱਚ ਬੁੱਧਵਾਰ ਬਾਅਦ ਦੁਪਹਿਰ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਬੇਸ਼ੱਕ ਪੁਲੀਸ ਨੇ ਮਰਨ ਵਾਲੇ ਦੀ ਪਛਾਣ ਜਾਰੀ ਨਹੀਂ ਕੀਤੀ, ਪਰ ਉਸ ਦੇ ਨੇੜਲੇ ਜਾਣਕਾਰਾਂ ਅਨੁਸਾਰ ਉਹ ਐਬਸਫੋਰਡ ਦਾ ਵਸਨੀਕ ਸਤਵਿੰਦਰ ਸ਼ਰਮਾ ਹੈ, ਜੋ ਲੇਬਰ ਠੇਕੇਦਾਰੀ ਦੇ ਨਾਲ ਨਾਲ ਘਰਾਂ ਦੀ ਉਸਾਰੀ ਦਾ ਕਾਰੋਬਾਰ ਕਰਦਾ ਸੀ।ਸਰੀ ਪੁਲੀਸ ਅਨੁਸਾਰ ਬਾਅਦ ਦੁਪਹਿਰ 84 ਐਵੇਨਿਊ ਅਤੇ 160 ਸਟਰੀਟ ਸਥਿਤ ਕਾਰੋਬਾਰੀ ਸਥਾਨ ’ਤੇ ਗੋਲੀਆਂ ਚੱਲਣ ਦਾ ਪਤਾ ਲੱਗਦੇ ਹੀ ਪੁਲੀਸ ਤੇ ਐਂਬੂਲੈਂਸ ਮੌਕੇ ’ਤੇ ਪਹੁੰਚੀ ਤਾਂ ਉਹ ਤੜਪ ਰਿਹਾ ਸੀ। ਬਚਾਉਣ ਦੇ ਯਤਨਾਂ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪੁਲੀਸ ਅਨੁਸਾਰ ਮਾਮਲਾ ਕਤਲ ਦੀ ਜਾਂਚ ਦਾ ਹੈ, ਜੋ ਅੱਗੇ ਵਿਸ਼ੇਸ਼ ਟੀਮ ਨੂੰ ਸੌਂਪ ਦਿੱਤਾ ਗਿਆ ਹੈ। ਮੌਜੂਦਾ ਸਾਲ ਦੌਰਾਨ ਸਰੀ ’ਚ ਇਹ ਤੀਜਾ ਕਤਲ ਹੈ।

Advertisement

ਬੇਸ਼ੱਕ ਪੁਲੀਸ ਹੋਰ ਜਾਣਕਾਰੀ ਦੇਣ ਤੋਂ ਅਸਮਰਥ ਹੈ, ਪਰ ਮ੍ਰਿਤਕ ਦੇ ਜਾਣਕਾਰਾਂ ਦਾ ਮੰਨਣਾ ਹੈ ਕਿ ਉਸ ਦਾ ਕਿਸੇ ਨਾਲ ਕੋਈ ਵੈਰ ਵਿਰੋਧ ਨਹੀਂ ਸੀ, ਪਰ ਫਿਰੌਤੀ ਦੇ ਫੋਨ ਆਏ ਸੀ। ਚਾਰ ਕੁ ਦਿਨ ਪਹਿਲਾਂ ਸਰੀ ਵਿਚਲੇ ਲਕਸ਼ਮੀ ਨਰਾਇਣ ਮੰਦਰ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਨੂੰ ਫਿਰੌਤੀ ਦੇ ਫੋਨਾਂ ਤੋਂ ਬਾਅਦ ਉਸ ਦੇ ਬੈਂਕੁਏਟ ਹਾਲ ’ਤੇ ਗੋਲੀਆਂ ਚਲਾਈਆਂ ਗਈਆਂ ਸੀ, ਪਰ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਸ ਮਾਮਲੇ ਵਿੱਚ ਪੁਲੀਸ ਨੇ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਕੀਤੀ। ਇਸ ਕਤਲ ਮਗਰੋਂ ਪੰਜਾਬੀ ਕਾਰੋਬਾਰੀ ਦਹਿਸ਼ਤ ਵਿਚ ਹਨ ਤੇ ਉਹ ਖ਼ੁਦ ਨੂੰ ਅਸੁਰੱਖਿਆਤ ਮਹਿਸੂਸ ਕਰਨ ਲੱਗੇ ਹਨ।

Advertisement
×