ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੰਡੀਗੜ੍ਹ ਧਮਾਕਾ ਮਾਮਲਾ : ਮੁੱਖ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 13 ਸਤੰਬਰ Chandigarh Blast Case: ਇੱਥੋਂ ਦੇ ਸੈਕਟਰ 10 ਇਲਾਕੇ ਦੇ ਇੱਕ ਘਰ ਵਿੱਚ ਹੋਏ ਧਮਾਕੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲੀਸ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਡੀਜੀਪੀ ਗੌਰਵ...
Photo DGP -X
Advertisement
ਚੰਡੀਗੜ੍ਹ, 13 ਸਤੰਬਰ

Chandigarh Blast Case: ਇੱਥੋਂ ਦੇ ਸੈਕਟਰ 10 ਇਲਾਕੇ ਦੇ ਇੱਕ ਘਰ ਵਿੱਚ ਹੋਏ ਧਮਾਕੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲੀਸ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਵਿੱਚ ਮੁੱਖ ਦੋਸ਼ੀ ਰੋਹਨ ਮਸੀਹ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

ਇਸ ਮਾਮਲੇ ਵਿਚ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ ਮਸੀਹ ਦੀ ਗ੍ਰਿਫ਼ਤਾਰੀ ਅਤੇ ਹੋਰ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ। ਯਾਦਵ ਨੇ ‘ਐਕਸ’ 'ਤੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇ ਕਾਬੂ ਕੀਤੇ ਗਏ ਵਿਅਕਤੀ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਸਾਜ਼ਿਸ਼ ਦਾ ਖੁਲਾਸਾ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲੀਸ ਦੇ ਤਾਲਮੇਲ ਨਾਲ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਹਿਰਾਸਤ ਵਿੱਚ ਮੁਢਲੀ ਜਾਂਚ ਦੌਰਾਨ ਰੋਹਨ ਨੇ ਚੰਡੀਗੜ੍ਹ ਵਿੱਚ ਗਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ। ਪੀਟੀਆਈ
Advertisement
Tags :
chandigarhChandigarh Blast Case