Advertisement
ਨਵੀਂ ਦਿੱਲੀ, 9 ਫਰਵਰੀ
ਦਿੱਲੀ ਅਸੈਂਬਲੀ ਚੋਣਾਂ ਵਿਚ ਆਮ ਆਦਮੀ ਪਾਰਟੀ (AAP) ਦੀ ਹਾਰ ਤੋਂ ਇਕ ਦਿਨ ਮਗਰੋਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।
Advertisement
ਆਤਿਸ਼ੀ ਦਿੱਲੀ ਦੇ ਕਾਲਕਾਜੀ ਹਲਕੇ ਤੋਂ ਭਾਵੇਂ ਚੋਣ ਜਿੱਤਣ ਵਿਚ ਸਫ਼ਲ ਰਹੀ, ਪਰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ ਪਾਰਟੀ ਦੇ ਕਈ ਪ੍ਰਮੁੱਖ ਆਗੂ ਚੋਣ ਹਾਰ ਗਏ।
ਪਿਛਲੇ ਦਸ ਸਾਲਾਂ ਤੋਂ ਦਿੱਲੀ ਦੀ ਸੱਤਾ ’ਤੇ ਕਾਬਜ਼ ‘ਆਪ’ ਨੂੰ 70 ਮੈਂਬਰੀ ਦਿੱਲੀ ਅਸੈਂਬਲੀ ਵਿਚ ਸਿਰਫ਼ 22 ਸੀਟਾਂ ਨਾਲ ਸਬਰ ਕਰਨਾ ਪਿਆ ਹੈ।
ਕੇਜਰੀਵਾਲ ਨੇ ਲੰਘੇ ਦਿਨ ਦਿੱਲੀ ਦੇ ਲੋਕਾਂ ਵੱਲੋਂ ਦਿੱਤੇ ਫ਼ਤਵੇ ਨੂੰ ਸਵੀਕਾਰ ਕਰਦਿਆਂ ਕਿਹਾ ਸੀ ਕਿ ਉਹ ਦਿੱਲੀ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਤੇ ‘ਆਪ’ ਵਿਰੋਧੀ ਧਿਰ ਦੀ ਆਪਣੀ ਭੂਮਿਕਾ ਨੂੰ ਬਾਖੂਬੀ ਨਿਭਾਏਗੀ। -ਪੀਟੀਆਈ
Advertisement
×