ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜਲੰਧਰ ਵਿਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ

ਵੈੱਬ ਡੈੱਸਕ, ਪੰਜਾਬੀ ਟ੍ਰਿਬਿਊਨ ਚੰਡੀਗੜ੍ਹ, 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ...
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜਲੰਧਰ ਵਿਚ ਸੰਬੋਧਨ ਕਰਦੇ ਹੋਏ। (Photo GOP/SS/FB)
Advertisement

ਵੈੱਬ ਡੈੱਸਕ, ਪੰਜਾਬੀ ਟ੍ਰਿਬਿਊਨ

ਚੰਡੀਗੜ੍ਹ, 15 ਅਗਸਤ

Advertisement

ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਜ਼ਾਦੀ ਪੰਜਾਬੀਆਂ ਲਈ ਖ਼ਾਸ ਮਾਈਨੇ ਰੱਖਦੀ ਹੈ ਕਿਉਂਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਹਰ ਲਹਿਰ ਵਿਚ ਪੰਜਾਬੀਆਂ ਨੇ ਵਧ-ਚੜ੍ਹ ਕੇ ਹਿੱਸਾ ਪਾਇਆ ਹੈ। ਆਪਣੇ ਸੰਬੋਧਨ ਦੋਰਾਨ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਸਮੇਤ ਦੇਸ਼ ਦੀ ਆਜ਼ਾਦੀ ਵਿੱਚ ਹਿੱਸਾ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਵੀ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਮੌਕੇ ਵੰਡ ਦਾ ਦੁੱਖ ਵੀ ਝੱਲਿਆ ਹੈ।

Advertisement
Tags :
78th Independence DayBhagwant Mann Chief Misister PunjabGovt Of PunjabJalandharPunjab Khabarpunjab newsPunjabi khabar