ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਚੇਤਾਵਨੀ
ਟਵੀਟ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਵਾਸਤੇ ਤਿਆਰ ਰਹਿਣ ਲਈ ਕਿਹਾ
Advertisement
ਚਰਨਜੀਤ ਭੁੱਲਰ
ਚੰਡੀਗੜ੍ਹ, 5 ਮਈ
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ’ਤੇ ਸੱਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਅੱਜ ਇਕ ਟਵੀਟ ਵਿਚ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।
ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ’ਚ ਵਿਘਨ ਪਾਉਣ ਵਾਲੇ ਕਿਸੇ ਵੀ ਐਲਾਨ, ਧਰਨੇ ਜਾਂ ਹੜਤਾਲਾਂ ਨੂੰ ਪਬਲਿਕ ਦੇ ਵਿਰੁੱਧ ਮੰਨਿਆ ਜਾਵੇਗਾ। ਉਨ੍ਹਾਂ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਨੂੰ ਕਿਹਾ ਹੈ ਕਿ ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਤੰਗ ਕੀਤਾ ਗਿਆ ਤਾਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਨੇ ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਦਾ ਹਵਾਲਾ ਦਿੱਤਾ ਹੈ।
Advertisement