CHINA FLOOD: ਚੀਨ ਦੇ ਵਿੱਚ ਹੜ੍ਹਾਂ ਕਾਰਨ ਮੱਚੀ ਤਬਾਹੀ, 30 ਮੌਤਾਂ
ਚੀਨ ਵਿਚ ਹੜ੍ਹਾਂ ਦੇ ਕਾਰਨ ਹੁਣ ਤੱਕ 30 ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੌਤਾਂ ਬੀਜਿੰਗ ਦੇ ਉੱਤਰੀ ਪਹਾੜੀ ਜ਼ਿਲ੍ਹੇ ਵਿੱਚ ਹੋਈਆਂ ਹਨ, ਜਿਨ੍ਹਾਂ ਵਿੱਚੋਂ 28 ਮਿਯੂੰ (Miyun) ਅਤੇ 2 ਯਾਨਕਿੰਗ (Yanqing) ਦੇ ਸ਼ਹਿਰ ਲੋਕ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਦੋਰਾਨ ਹੋਈ ਤਬਾਹੀ ਵਿਚ ਸੜਕਾਂ ਟੁੱਟ ਗਈਆਂ ਹਨ ਅਤੇ ਬਿਜਲੀ ਸਪਲਾਈ ਵੀ ਠੱਪ ਹੈ। ਜਿਸ ਕਾਰਨ ਲੋਕਾਂ ਨੂੰ ਵੱਡੇ ਪੱਧਰ ਪ੍ਰਭਾਵਿਤ ਇਲਾਕਿਆਂ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ।
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅਧਿਕਾਰੀਆਂ ਨੁੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਲਬੇ ਦੇ ਹੇਠਾਂ ਦਬੇ ਲੋਕਾਂ ਨੁੂੰ ਲੱਭਣ ਲਈ ਬਚਾਅ ਕਾਰਜ ਜਾਰੀ ਹਨ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੁੂੰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਜਾ ਰਿਹਾ ਹੈ।
ਵੇਰਵਿਆਂ ਅਨੁਸਾਰ ਮਹਿਜ਼ ਬੀਜਿੰਗ ਵਿੱਚ 80,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਹੜ੍ਹ ਕਾਰਨ 31 ਸੜਕਾਂ ਨੂੰ ਨੁਕਸਾਨ ਪਹੁੰਚਿਆ ਅਤੇ 136 ਪਿੰਡਾਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ। ਸੀਯੂਆਈ ਡੀ (Cui Di) ਦੇ ਡਿਪਟੀ ਚੀਫ਼ ਨੇ ਦੱਸਿਆ ਕਿ ਸ਼ਨਿਚਵਾਰ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਰਕੇ Shicheng ਅਤੇ Miyun. ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੁੂੰ ਹੋਰ ਥਾਵਾਂ ’ਤੇ ਪਹੁੰਚਾਇਆ ਗਿਆ ਉਨ੍ਹਾਂ ਲਈ ਜ਼ਰੁੂਰੀ ਵਸਤਾਂ ਜਿਵੇਂ ਦੁੱਧ, ਅੰਡੇ, ਬਰੈੱਡ ਅਤੇ ਕੰਬਲ ਆਦਿ ਪਹੁੰਚਾਏ ਜਾ ਰਹੇ ਹਨ।