ਤੱਟ ਰੱਖਿਅਕਾਂ ਦਾ ਹੈਲੀਕਾਪਟਰ ਸਮੁੰਦਰ ਵਿੱਚ ਹਾਦਸਾਗ੍ਰਸਤ, 3 ਲਾਪਤਾ
ਪੋਰਬੰਦਰ, 3 ਸਤੰਬਰ Indian Coast Guard Helicopter Crash: ਭਾਰਤੀ ਤੱਟ ਰੱਖਿਅਕ (ਆਈਸੀਜੀ) ਦਾ ਹੈਲੀਕਾਪਟਰ ਇਕ ਬਚਾਅ ਮੁਹਿੰਮ ਦੌਰਾਨ ਗੁਜਰਾਤ ਦੇ ਪੋਰਬੰਦਰ ਤੱਟ ਦੇ ਨੇੜੇ ਅਰਬ ਸਾਗਰ ਵਿੱਚ ਹਾਦਸਾਗ੍ਰਸਤ ਹੋਣ ਕਾਰਨ ਚਾਲਕ ਦਲ ਦੇ ਤਿੰਨ ਮੈਂਬਰ ਲਾਪਤਾ ਹੋ ਗਏ ਹਨ। ਆਈਸੀਜੀ...
Advertisement
ਪੋਰਬੰਦਰ, 3 ਸਤੰਬਰ
Indian Coast Guard Helicopter Crash: ਭਾਰਤੀ ਤੱਟ ਰੱਖਿਅਕ (ਆਈਸੀਜੀ) ਦਾ ਹੈਲੀਕਾਪਟਰ ਇਕ ਬਚਾਅ ਮੁਹਿੰਮ ਦੌਰਾਨ ਗੁਜਰਾਤ ਦੇ ਪੋਰਬੰਦਰ ਤੱਟ ਦੇ ਨੇੜੇ ਅਰਬ ਸਾਗਰ ਵਿੱਚ ਹਾਦਸਾਗ੍ਰਸਤ ਹੋਣ ਕਾਰਨ ਚਾਲਕ ਦਲ ਦੇ ਤਿੰਨ ਮੈਂਬਰ ਲਾਪਤਾ ਹੋ ਗਏ ਹਨ। ਆਈਸੀਜੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਘਟਨਾ ਸੋਮਵਾਰ ਰਾਤ ਨੂੰ ਵਾਪਰੀ ਅਤੇ ਐਡਵਾਂਸਡ ਲਾਈਟ ਹੈਲੀਕਾਪਟਰ (ਏਐਲਐਚ) ਵਿੱਚ ਸਵਾਰ ਅਮਲੇ ਦੇ ਚਾਰ ਮੈਂਬਰਾਂ ਵਿੱਚੋਂ ਇੱਕ ਨੂੰ ਬਚਾ ਲਿਆ ਗਿਆ ਹੈ ਪਰ ਤਿੰਨ ਹੋਰਾਂ ਲਈ ਭਾਲ ਲਈ ਮੁਹਿੰਮ ਜਾਰੀ ਹੈ।
ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਹੈਲੀਕਾਪਟਰ ਨੂੰ ਪੋਰਬੰਦਰ ਗੁਜਰਾਤ ਦੇ ਨੇੜੇ ਮੋਟਰ ਟੈਂਕਰ ਹਰੀ ਲੀਲਾ ਤੋਂ ਇੱਕ ਜ਼ਖਮੀ ਚਾਲਕ ਦਲ ਦੇ ਮੈਂਬਰ ਨੂੰ ਕੱਢਣ ਲਈ ਰਾਤ 11 ਵਜੇ ਲਾਂਚ ਕੀਤਾ ਗਿਆ ਸੀ। ਇਸ ਦੌਰਾਨ ਹੈਲੀਕਾਪਟਰ ਨੂੰ ਐਮਰਜੈਂਸੀ ਲੈਂਡਿੰਗ ਕਰਨੀ ਪਈ ਅਤੇ ਸਮੁੰਦਰ ਵਿੱਚ ਜਾ ਡਿੱਗਿਆ। ਚਾਲਕ ਦਲ ਦੇ ਇਕ ਮੈਂਬਰ ਨੂੰ ਬਚਾਅ ਲਿਆ ਗਿਆ ਪਰ ਬਾਕੀ ਤਿੰਨ ਚਾਲਕ ਦਲ ਮੈਂਬਰਾਂ ਦੀ ਭਾਲ ਜਾਰੀ ਹੈ, ਬਚਾਅ ਯਤਨਾਂ ਲਈ 4 ਸਮੁੰਦਰੀ ਜਹਾਜ਼ ਅਤੇ 2 ਏਅਰਕ੍ਰਾਫ਼ਟ ਤੈਨਾਤ ਕੀਤੇ ਹਨ। -ਪੀਟੀਆਈ
Advertisement
Advertisement